Punjab

Punjab Electricity News: ਤਲਵੰਡੀ ਸਾਬੋ ਥਰਮਲ ਪਲਾਂਟ ਅੰਦਰ 4 ਦਿਨਾਂ ਦਾ ਕੋਲਾ, ਯੂਨਿਟ ਕਰਨਾ ਪਿਆ ਬੰਦ
BJP Punjab: ਹੁਣ ਨਸ਼ਾ ਤੇ ਕਾਨੂੰਨ ਪ੍ਰਬੰਧ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰੇਗੀ ਭਾਜਪਾ, ਪੰਜਾਬ ’ਚ ਕਰੇਗੀ ’ਚ ਮਹਾਂ ਯਾਤਰਾ
CM Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
Punjab: ਪੂਰੇ ਦੇਸ਼ 'ਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ : ਕੇਜਰੀਵਾਲ
Punjab News: ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ 'ਲਾਸ਼ਾਂ 'ਤੇ ਰਾਜਨੀਤੀ' ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ 'ਸਰਬੱਤ ਦੇ ਭਲੇ' ਵਿੱਚ ਵਿਸ਼ਵਾਸ ਰੱਖਦਾ ਹੈ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਹੁਣ ਤੱਕ 61 ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟਾਂ ਆਈਆਂ ਨੈਗੇਟਿਵ

Sach Kahoon Punjabi Desk Picture
Published On

ਕੋਰੋਨਾ ਵਾਇਰਸ ਨਾਲ ਨਿਪਟਣ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ

ਫ਼ਤਹਿਗੜ੍ਹ ਸਾਹਿਬ, (ਅਨਿਲ ਲੁਟਾਵਾ) ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਕੋਵਿਡ-19 ਕੰਟਰੋਲ, ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਸਬੰਧੀ 61ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਤੇ 1 ਦੀ ਰਿਪੋਰਟ ਆਉਣੀ ਬਾਕੀ ਹਨ, ਜਦ ਕਿ 2 ਔਰਤਾਂ ਦੀਆਂ ਰਿਪੋਰਟਾਂ ਬੀਤੇ ਦਿਨ ਪਾਜ਼ਟਿਵ ਆਈਆਂ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਬਾਹਰੋਂ ਆਏ ਸਾਰੇ ਵਿਅਕਤੀਆਂ ਨੂੰ ਟਰੇਸ ਕੀਤਾ ਗਿਆ ਹੈ, ਇਨ੍ਹਾਂ ਵਿਚੋਂ 704 ਆਪਣਾ ਇਕਾਂਤਵਾਸ ਦਾ ਸਮਾਂ ਪੂਰਾ ਕਰ ਚੁੱਕੇ ਹਨ  ਤੇ ਰਹਿੰਦੇ 101 ਵਿਅਕਤੀਆਂ ਨੂੰ ਘਰ ਵਿਚ ਹੀ ਇਕਾਂਤਵਾਸ ਕੀਤਾ ਗਿਆ ਹੈ

ਇਸ ਮੌਕੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ  ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਉਨ੍ਹਾਂ ਆਮ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਉਹਨਾਂ ਦੱਸਿਆ ਕਿ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਇਆ ਜਾਵੇਖੰਘ ਜਾਂ ਛਿੱਕਣ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕਿਆ ਜਾਵੇ ਕਿਉਂਕਿ ਇਹ ਬਿਮਾਰੀ ਇੱਕ ਪੀੜਤ ਵਿਅਕਤੀ ਤੋਂ ਤੰਦਰੁਸਤ ਵਿਅਕਤੀ ਨੂੰ ਥੁੱਕ ਕਣਾਂ ਰਾਹੀਂ ਫੈਲਦੀ ਹੈ ਇਸ ਲਈ ਫਲੂ ਵਰਗੇ ਲੱਛਣਾਂ ਵਾਲੇ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts