ਸਾਦਿਕ ਸਟੇਡੀਅਮ ਵਿੱਚ ਬਾਥਰੂਮਾਂ ਦੀ ਘਾਟ ਸਮੇਤ ਬੁਨਿਆਦੀ ਖੇਡ ਸਹੂਲਤਾਂ ਦਾ ਮਾਮਲਾ ਮੁੜ ਉੱਠਿਆ

ਖਿਡਾਰੀਆਂ, ਮਾਪਿਆਂ ਅਤੇ ਸਮਾਜਿਕ ਆਗੂਆਂ ਦੀ ਮੰਗ ‘ਤੇ ਮੁੱਖ ਮੰਤਰੀ ਨੂੰ ਤੁਰੰਤ ਕਾਰਵਾਈ ਲਈ ਜਨਹਿਤ ਅਰਜ਼ੀ ਭੇਜੀ : ਅਰਸ਼ ਸੱਚਰ

Ravinder Sharma Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ): ਸਾਦਿਕ ਸਟੇਡੀਅਮ ਵਿੱਚ ਬੁਨਿਆਦੀ ਖੇਡ ਸਹੂਲਤਾਂ ਦੀ ਘਾਟ ਦਾ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਦੱਸਿਆ ਕਿ ਸਥਾਨਕ ਖਿਡਾਰੀਆਂ, ਮਾਪਿਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਵੱਲੋਂ ਸਟੇਡੀਅਮ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਲਿਖਤੀ ਬੇਨਤੀ ਕੀਤੀ ਗਈ ਹੈ।

ਅਰਸ਼ ਸੱਚਰ ਨੇ ਕਿਹਾ ਕਿ ਸਾਦਿਕ ਸਟੇਡੀਅਮ ਸਿਰਫ਼ ਇੱਕ ਖੇਡ ਮੈਦਾਨ ਨਹੀਂ, ਸਗੋਂ ਸਾਦਿਕ ਅਤੇ ਆਸ-ਪਾਸ ਦੇ ਲਗਭਗ 40 ਪਿੰਡਾਂ ਦੇ ਨੌਜਵਾਨਾਂ ਲਈ ਖੇਡਾਂ ਦਾ ਪ੍ਰਮੁੱਖ ਕੇਂਦਰ ਹੈ। ਹਰ ਰੋਜ਼ ਕਰੀਬ 200 ਤੋਂ 400 ਲੜਕੇ ਅਤੇ ਲੜਕੀਆਂ ਇੱਥੇ ਵੱਖ-ਵੱਖ ਖੇਡਾਂ ਦੀ ਪ੍ਰੈਕਟਿਸ ਕਰਨ ਲਈ ਪਹੁੰਚਦੇ ਹਨ। ਇਸ ਤੋਂ ਇਲਾਵਾ ਸਟੇਡੀਅਮ ਵਿੱਚ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਵੀ ਕਰਵਾਏ ਜਾਂਦੇ ਹਨ।

Read Also : ਅਦਾਲਤ ਦੀ ਪਾਰਕਿੰਗ ਵਿੱਚ ਖੜ੍ਹੀ ਐਕਟਿਵਾ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਉਨ੍ਹਾਂ ਕਿਹਾ ਕਿ ਸਟੇਡੀਅਮ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਬਾਥਰੂਮਾਂ ਦੀ ਘਾਟ ਸਭ ਤੋਂ ਗੰਭੀਰ ਸਮੱਸਿਆ ਹੈ। ਖ਼ਾਸ ਕਰਕੇ ਮਹਿਲਾ ਖਿਡਾਰੀਆਂ ਨੂੰ ਪ੍ਰੈਕਟਿਸ ਦੌਰਾਨ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਸਨਮਾਨ ਨਾਲ ਜੁੜਿਆ ਮਸਲਾ ਹੈ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ, ਰਨਿੰਗ ਟਰੈਕ, ਲਾਈਟਿੰਗ, ਸੁਰੱਖਿਆ ਪ੍ਰਬੰਧਾਂ, ਸਫ਼ਾਈ ਅਤੇ ਹੋਰ ਖੇਡ ਸਹੂਲਤਾਂ ਵਿੱਚ ਵੀ ਸੁਧਾਰ ਦੀ ਲੋੜ ਹੈ।

ਅਰਸ਼ ਸੱਚਰ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ, ਖੇਡ ਮੰਤਰੀ ਅਤੇ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਨਹਿਤ ਅਰਜ਼ੀ ਅਤੇ ਯਾਦ ਪੱਤਰ ਭੇਜਿਆ ਗਿਆ ਹੈ। ਅਰਜ਼ੀ ਵਿੱਚ ਸਟੇਡੀਅਮ ਦੀ ਉੱਚ ਪੱਧਰੀ ਜਾਂਚ ਕਰਵਾਉਣ, ਬਾਥਰੂਮਾਂ ਦੀ ਤੁਰੰਤ ਉਸਾਰੀ, ਪੀਣ ਵਾਲੇ ਪਾਣੀ ਦੀ ਵਿਵਸਥਾ, ਟੁੱਟੇ ਢਾਂਚਿਆਂ ਦੀ ਮੁਰੰਮਤ ਅਤੇ ਸਟੇਡੀਅਮ ਨੂੰ “ਮਾਡਲ ਰੂਰਲ ਸਪੋਰਟਸ ਸੈਂਟਰ” ਵਜੋਂ ਵਿਕਸਤ ਕਰਨ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਉਠਾਈਆਂ ਗਈਆਂ ਮੰਗਾਂ ਦੇ ਬਾਵਜੂਦ ਸਬੰਧਿਤ ਵਿਭਾਗ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਤਾਂ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ (ਏ.ਟੀ.ਆਰ.) ਜਨਤਕ ਕੀਤੀ ਜਾਵੇ ਅਤੇ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਇਸ ਮਹੱਤਵਪੂਰਨ ਜਨਹਿਤ ਮਸਲੇ ਨੂੰ ਲੰਬੇ ਸਮੇਂ ਤੱਕ ਕਿਉਂ ਲਟਕਾਇਆ ਗਿਆ।

ਅਰਸ਼ ਸੱਚਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਪਰ ਸਾਦਿਕ ਵਰਗੇ ਮਹੱਤਵਪੂਰਨ ਖੇਡ ਕੇਂਦਰਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਇਹ ਸਟੇਡੀਅਮ ਨਾ ਸਿਰਫ਼ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਵਿੱਚ ਸਹਾਇਕ ਸਾਬਤ ਹੋਵੇਗਾ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਉਨ੍ਹਾਂ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰ ਜਨਹਿਤ ਮੁੱਦਾ ਮੰਨਦਿਆਂ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਖਿਡਾਰੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ 

About The Author

Related Posts