Punjab
Free Assistive Devices Camp: 7ਵੇਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਰਾਹੀਂ 62 ਲੋੜਵੰਦਾਂ ਨੂੰ ਮਿਲੀ ਸਹਾਇਤਾ
7ਵੇਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਰਾਹੀਂ 62 ਲੋੜਵੰਦਾਂ ਨੂੰ ਮਿਲੀ ਸਹਾਇਤਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ‘ਜਿੱਥੇ ਸੇਵਾ ਹੁੰਦੀ ਹੈ, ਉੱਥੇ ਹੀ ਰੱਬ ਵੱਸਦਾ ਹੈ’ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਸਮਾਜ ਸੇਵੀ ਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਆਰਸ਼ ਸਚਰ ਵੱਲੋਂ ਲੋਕ ਸੇਵਾ ਦੀ ਮੁਹਿੰਮ ਤਹਿਤ 7ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਾਇਆ ਗਿਆ। ਇਸ ਕੈਂਪ ਦੌਰਾਨ ਕਰੀਬ 62 ਲੋੜਵੰਦ ਭੈਣਾਂ-ਭਰਾਵਾਂ ਨੂੰ ਨਿਸ਼ੁਲਕ ਸਹਾਇਕ ਉਪਕਰਣ ਮੁਹੱਈਆ ਕਰਵਾਏ ਗਏ। ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਤੇ ਦਿਵਿਆਂਗ ਵਿਅਕਤੀਆਂ ਨੂੰ ਰੋਜ਼ਾਨਾ ਜੀਵਨ ’ਚ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ’ਚ ਸਹਿਯੋਗ ਦੇਣਾ ਸੀ। ਇਸ ਉਪਰਾਲੇ ਲਈ ਲਾਭਪਾਤਰੀਆਂ ਵੱਲੋਂ ਆਰਸ਼ ਸਚਰ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਰਸ਼ ਸਚਰ ਨੇ ਕਿਹਾ ਕਿ ਲੋਕ ਸੇਵਾ ਉਨ੍ਹਾਂ ਲਈ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਇੱਕ ਜ਼ਿੰਮੇਵਾਰੀ ਹੈ। Social Welfare Initiative
ਇਹ ਵੀ ਪੜ੍ਹੋ : Weather Update: ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦਾ ਦੌਰ ਜਾਰੀ, 18-19 ਅਗਸਤ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ
ਉਨ੍ਹਾਂ ਕਿਹਾ ਕਿ ਕੋਸ਼ਿਸ਼ ਹੈ ਕਿ ਸਰਕਾਰੀ ਤੇ ਸਮਾਜ ਭਲਾਈ ਦੀ ਹਰ ਸੰਭਵ ਸਹੂਲਤ ਅਸਲ ਲੋੜਵੰਦ ਵਿਅਕਤੀ ਤੱਕ ਪਹੁੰਚੇ। ਕਿਸੇ ਲੋੜਵੰਦ ਦੇ ਚਿਹਰੇ ’ਤੇ ਆਉਣ ਵਾਲੀ ਮੁਸਕਾਨ ਹੀ ਸੇਵਾ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਮਿਸ਼ਨ 2027 ਤਹਿਤ ਫਰੀਦਕੋਟ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ, ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨ ਤੇ ਉਨ੍ਹਾਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਨਾਲ ਜੋੜਨ ਦੇ ਯਤਨ ਲਗਾਤਾਰ ਜਾਰੀ ਰਹਿਣਗੇ। ਆਰਸ਼ ਸਚਰ ਨੇ ਕਿਹਾ ਕਿ ‘ਹੱਥ ਮਦਦ ਲਈ, ਦਿਲ ਇਨਸਾਨੀਅਤ ਲਈ ਤੇ ਕਦਮ ਲੋਕ ਭਲਾਈ ਲਈ’ ਦੇ ਸੁਨੇਹੇ ਨਾਲ ਉਨ੍ਹਾਂ ਦੀ ਮੁਹਿੰਮ ਦਾ ਮੁੱਖ ਉਦੇਸ਼ ਫਰੀਦਕੋਟ ਦੇ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਤੇ ਉਸ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣਾ ਹੈ।