Crime News : ਦੁਕਾਨ 'ਚ ਵੜ ਕੇ ਕੁੱਟਮਾਰ ਕਰਨ ਵਾਲੇ ਅੱਠ ਮੁਲਜ਼ਮ ਪੁਲਿਸ ਵੱਲੋਂ ਕਾਬੂ

ਪਿਸਤੌਲ, ਖੰਡਾ ਅਤੇ ਹੋਰ ਹਥਿਆਰ ਬਰਾਮਦ, ਮੁੱਖ ਮੁਲਜ਼ਮ ’ਤੇ ਪਹਿਲਾਂ ਵੀ 21 ਕੇਸ ਦਰਜ

Satinder Mathur  Picture
Published On

Crime News :

Crime-News
Crime News : ਦੁਕਾਨ 'ਚ ਵੜ ਕੇ ਕੁੱਟਮਾਰ ਕਰਨ ਵਾਲੇ ਅੱਠ ਮੁਲਜ਼ਮ ਪੁਲਿਸ ਵੱਲੋਂ ਕਾਬੂ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਨੇ ਗੁੰਡਾਗਰਦੀ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜੈਤੋ ਵਿੱਚ ਦੁਕਾਨ ਅੰਦਰ ਦਾਖ਼ਲ ਹੋ ਕੇ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ 8 ਮੁਲਜ਼ਮਾਂ ਨੂੰ ਚੰਦ ਘੰਟਿਆਂ ਵਿੱਚ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ 32 ਬੋਰ ਪਿਸਤੌਲ ਸਮੇਤ ਮੈਗਜ਼ੀਨ, ਇੱਕ ਲੋਹੇ ਦਾ ਖੰਡਾ ਅਤੇ ਇੱਕ ਨਲਕੇ ਦੀ ਹੱਥੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਦੋ ਸਪਲੈਂਡਰ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਏ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 11 ਮਈ ਦੀ ਰਾਤ ਟਿੱਬੀ ਸਾਹਿਬ ਰੋਡ ਜੈਤੋ ਵਿਖੇ ਕਟਿੰਗ ਦਾ ਕੰਮ ਕਰਨ ਵਾਲੇ ਕਰਨ ਸਿੰਘ ਅਤੇ ਉਸਦੀ ਦੁਕਾਨ ਵਿੱਚ ਮੌਜ਼ੂਦ ਸੁਰਿੰਦਰ ਕੁਮਾਰ ’ਤੇ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਸੱਟਾਂ ਮਾਰੀਆਂ ਗਈਆਂ ਸਨ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਸਨ।

ਇਹ ਵੀ ਪੜ੍ਹੋ:CBSE 12th Result 2026: ਪੰਜਾਬ ਬੋਰਡ ਤੋਂ ਬਾਅਦ ਹੁਣ CBSE ਵੱਲੋਂ ਵੀ 12ਵੀਂ ਜਮਾਤ ਦੇ ਨਤੀਜੇ ਜਾਰੀ, ਹੁਣੇ ਵੇਖੋ

ਪੀੜਤ ਕਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਜੈਤੋ ਵਿੱਚ ਮੁਕੱਦਮਾ ਨੰਬਰ 109 ਮਿਤੀ 12 ਮਈ 2026 ਅਧੀਨ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਵੱਲੋਂ ਤੁਰੰਤ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਟੀਮਾਂ ਨੇ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਹਰਦੀਪ ਸਿੰਘ ਉਰਫ਼ ਵਣਜਾਰਾ, ਉਸਦੀ ਪਤਨੀ ਸੁਮਨ ਕੌਰ, ਵਿਸ਼ੇਸ਼ ਮਹਿਤਾ ਉਰਫ਼ ਮੱਤਾ, ਜਸਪ੍ਰੀਤ ਸਿੰਘ ਉਰਫ਼ ਜੱਸੂ, ਲੱਖਨ, ਹਰਪ੍ਰੀਤ ਸਿੰਘ, ਬੌਬੀ ਸਿੰਘ ਅਤੇ ਇੱਕ ਨਾਬਾਲਿਗ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਮੁਲਜ਼ਮ ਜੈਤੋ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਜਾਂਚ ਦੌਰਾਨ ਮੁੱਖ ਮੁਲਜ਼ਮ ਹਰਦੀਪ ਸਿੰਘ ਉਰਫ਼ ਵਣਜਾਰਾ ਦੀ ਨਿਸ਼ਾਨਦੇਹੀ ’ਤੇ 32 ਬੋਰ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤਾ ਗਿਆ, ਜਦੋਂਕਿ ਹੋਰ ਮੁਲਜ਼ਮਾਂ ਕੋਲੋਂ ਲੋਹੇ ਦਾ ਖੰਡਾ ਅਤੇ ਨਲਕੇ ਦੀ ਹੱਥੀ ਵੀ ਕਬਜ਼ੇ ਵਿੱਚ ਲਈ ਗਈ। ਪੁਲਿਸ ਅਨੁਸਾਰ ਮੁੱਖ ਮੁਲਜ਼ਮ ਹਰਦੀਪ ਸਿੰਘ ਉਰਫ਼ ਵਣਜਾਰਾ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ, ਅਸਲਾ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ 21 ਮਾਮਲੇ ਦਰਜ ਹਨ, ਜਦੋਂਕਿ ਹੋਰ ਮੁਲਜ਼ਮਾਂ ਖ਼ਿਲਾਫ਼ ਵੀ ਕਰੀਬ 5 ਕੇਸ ਦਰਜ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਹੋਰ ਪੁੱਛਗਿਛ ਜਾਰੀ ਹੈ।

About The Author

Related Posts