Fazilka News: ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਮੰਦਭਾਗਾ ਹਾਦਸਾ, 8 ਜਣਿਆਂ ਦੀ ਗਈ ਜਾਨ

20 ਤੋਂ 22 ਜਣੇ ਜ਼ਖਮੀ ਹੋ ਗਏ

Ravinder Sharma Picture
Published On

ਫਾਜ਼ਿਲਕਾ (ਸੱਚ ਕਹੂੰ ਨਿਊਜ਼)। ਫਿਰੋਜ਼ਪੁਰ-ਫਾਜ਼ਿਲਕਾ ਰੋਡ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਪਿੰਡ ਜੰਗਾ ਵਾਲਾ ਮੋੜ ਨੇੜੇ ਇੱਕ ਮਹਿੰਦਰਾ ਪਿਕਅੱਪ ਟਰੱਕ ਤੇ ਘੋੜੇ ਵਾਲੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਜਲਾਲਾਬਾਦ ਤੋਂ ਬਿਆਸ ਜਾ ਰਹੇ ਮਹਿੰਦਰਾ ਪਿਕਅੱਪ ਟਰੱਕ ਵਿੱਚ ਸਵਾਰ ਲਗਭਗ 8 ਜਣਿਆਂ ਦੀ ਮੌਤ ਹੋਣ ਦੀ ਮੰਦਭਾਗੀ ਸੂਚਨਾ ਹੈ, ਜਦੋਂ ਕਿ 20 ਤੋਂ 22 ਜਣੇ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਵਿੱਚ ਬੱਚੇ ਵੀ ਸ਼ਾਮਲ ਹਨ।

ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਕਈ ਜਣਿਆਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ, ਨਿੱਜੀ ਹਸਪਤਾਲ ਫਿਰੋਜ਼ਪੁਰ, ਫਰੀਦਕੋਟ ਮੈਡੀਕਲ ਕਾਲਜ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਐੱਸਐੱਸਪੀ ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੀਆਂ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀ ਗਈਆਂ। ਐੱਸਐੱਸਪੀ ਫਿਰੋਜ਼ਪੁਰ ਨੇ ਹਸਪਤਾਲਾਂ ਵਿੱਚ ਜਾ ਕੇ ਜ਼ਖ਼ਮੀ ਲੋਕਾਂ ਦਾ ਹਾਲ ਚਾਲ ਪੁੱਛਿਆ ਅਤੇ ਡਾਕਟਰਾਂ ਨੂੰ ਮਰੀਜ਼ਾਂ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਅਪੀਲ ਕੀਤੀ।

Read Also : ਅੰਮ੍ਰਿਤਸਰ ਪੁਲਿਸ ਨੇ ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀਆਂ ਨੂੰ ਹੈਰੋਇਨ, 5 ਪਿਸਤੌਲਾਂ ਅਤੇ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪਤਾ ਲੱਗਾ ਹੈ ਕਿ ਅੱਜ ਸਵੇਰੇ ਇੱਕ ਪਰਿਵਾਰ ਆਪਣੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਮਹਿੰਦਰਾ ਪਿਕਅਪ ਗੱਡੀ ਵਿੱਚ ਜਲਾਲਾਬਾਦ ਤੋਂ ਬਿਆਸ ਜਾ ਰਿਹਾ ਸੀ। ਅਚਾਨਕ ਜੰਗਾ ਵਾਲਾ ਮੋੜ ਨੇੜੇ ਤੇਜ਼ ਰਫ਼ਤਾਰ ਘੋੜੇ ਟਰਾਲੇ ਦੀ ਉਨ੍ਹਾਂ ਦੀ ਮਹਿੰਦਰਾ ਪਿਕਅਪ ਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕੁਝ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਕੁਝ ਜ਼ਖ਼ਮੀ ਹੋਏ ਵਿਅਕਤੀਆਂ ਨੇ ਹਸਪਤਾਲ ਲਿਜਾਂਦੇ ਸਮੇਂ ਜਖਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਦਮ ਤੋੜ ਦਿੱਤਾ। ਜ਼ਖ਼ਮੀਆਂ ਦੀ ਹਾਲਤ ਵਿਗੜਦਿਆਂ ਦੇਖ ਵੱਖ ਵੱਖ ਹਸਪਤਾਲਾਂ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ। 

About The Author

Related Posts