Faridkot News: ਲੁੱਟ ਦੀ ਯੋਜਨਾ ਬਣਾਉਂਦੇ 2 ਗਿਰੋਹਾਂ ਦੇ 9 ਮੈਂਬਰ ਕਾਬੂ, ਤੇਜ਼ਧਾਰ ਹਥਿਆਰ ਬਰਾਮਦ

ਗ੍ਰਿਫਤਾਰ ਵਿਅਕਤੀਆਂ ਖਿਲਾਫ ਨਸ਼ਾ ਤਸਕਰੀ ਦੇ ਪਹਿਲਾਂ ਵੀ 11 ਮੁਕਦਮੇ ਦਰਜ

Khushdeep Singh Picture
Published On

Punjab News: ਫਰੀਦਕੋਟ (ਗੁਰਪ੍ਰੀਤ ਪੱਕਾ)। ਮਾੜੇ ਅੰਸਰਾਂ ਖਿਲਾਫ ਵਿੱਢੀ ਮਹਿਮ ਦੇ ਤਹਿਤ ਅੱਜ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸ਼ਮਸੇਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ’ਚ ਇਲਾਕੇ ’ਚ ਮੌਜ਼ੂਦ ਸੀ ਤਾ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਬਲਕਰਨ ਸਿੰਘ ਉਰਫ ਨਿੱਕਾ, ਪ੍ਰੀਤ ਸਿੰਘ ਉਰਫ ਗਗਨਦੀਪ, ਅੰਮ੍ਰਿਤਪਾਲ ਸਿੰਘ ਕਾਕਾ ਉਰਫ ਕਾਕਾ, ਬੱਗਾ ਸਿੰਘ ਉਰਫ ਬਿੱਟੂ ਅਤੇ ਹਰਜਿੰਦਰ ਸਿੰਘ ਉਰਫ ਗੋਰੀ ਜੁਰਮ ਕਰਨ ਦੇ ਆਦੀ ਹਨ ਤੇ ਜੋ ਕੋਟਕਪੂਰਾ ਰੋਡ ਪਰ ਬਣੇ ਬੇਅਬਾਦ ਇੱਟਾ ਦੇ ਭੱਠੇ ’ਤੇ ਬੈਠੇ ਲੁੱਟਾ ਖੋਹਾਂ ਦੀ ਯੋਜਨਾ ਬਣਾ ਰਹੇ ਹਨ।

Punjab News

ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਉਕਤਾਨ ਸਾਰੇ ਵਿਅਕਤੀਆਂ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ ਪੁਲਿਸ ਵੱਲੋਂ 1 ਕੁਹਾੜੀ, 3 ਲੋਹੇ ਦੀਆ ਰਾਡਾ ਅਤੇ 1 ਲੋਹੇ ਦੀ ਪਾਈਪ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 89 ਅਧੀਨ ਧਾਰਾ 310(4), 310(5) ਬੀਐਨਐਸ ਦਰਜ ਰਜਿਸਟਰ ਕੀਤਾ ਗਿਆ ਹੈ। ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕਰਨ ’ਤੇ ਸਾਹਮਣੇ ਆਇਆ ਕਿ ਇਨ੍ਹਾਂ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਗ੍ਰਿਫਤਾਰ ਵਿਅਕਤੀਆਂ ਖਿਲਾਫ ਨਸ਼ੇ ਦੀ ਤਸਕਰੀ, ਚੋਰੀ ਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 9 ਮੁਕੱਦਮੇ ਦਰਜ ਰਜਿਸਟਰ ਹਨ।

Read Also : ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਾ ਐਸਐਚਓ ਰੰਗੇ ਹੱਥੀਂ ਕਾਬੂ

ਇਸੇ ਤਰ੍ਹਾਂ ਥਾਣੇਦਾਰ ਮੁੱਖ ਅਫਸਰ ਥਾਣਾ ਬਾਜਾਖਾਨਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਬਲਤੇਜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਚੈਕਿੰਗ ਦੇ ਸਬੰਧ ’ਚ ਏਰੀਆ ’ਚ ਮੌਜੂਦ ਸੀ ਤਾਂ ਉਨ੍ਹਾਂ ਵੱਲੋ ਭਰੋਸੇਯੋਗ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਹਰਮਨ ਸਿੰਘ, ਸੰਨੀ ਸਿੰਘ, ਗੁਰਪਿੰਦਰ ਸਿੰਘ ਉਰਫ ਭਿੰਦਾ ਤੇ ਲਵਬੀਰ ਸਿੰਘ ਨੂੰ ਸ਼ਮਸ਼ਾਨ ਘਾਟ ਬੁਰਜ ਹਰੀ ਕਾ ਰੋਡ ਬਰਗਾੜੀ ਦੇ ਅੰਦਰ ਤੇਜਧਾਰ ਹਥਿਆਰਾ ਸਮੇਤ ਉਸ ਸਮੇਂ ਕਾਬੂ ਕੀਤਾ ਗਿਆ, ਜਦ ਉਹ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

About The Author

Related Posts