Hoshiarpur News: ਹੁਸ਼ਿਆਰਪੁਰ 'ਚ ਨਹਿਰ 'ਚ ਡੁੱਬਣ ਨਾਲ 17 ਸਾਲਾ ਨੌਜਵਾਨ ਦੀ ਮੌਤ

ਨੌਜਵਾਨ ਆਪਣੇ ਦੋਸਤਾਂ ਨਾਲ ਨਹਿਰ ਵਿੱਚ ਗਿਆ ਸੀ ਨਹਾਉਣ

Satinder Mathur  Picture
Published On

Hoshiarpur News: ਹੁਸ਼ਿਆਰਪੁਰ, (ਸੱਚ ਕਹੂੰ ਨਿਊਜ਼/ਹਿੰ.ਸ.)। ਹੁਸ਼ਿਆਰਪੁਰ ਦੇ ਮੁਕੇਰੀਆਂ ਹਲਕੇ ਵਿੱਚ ਨਹਿਰ ਵਿੱਚ ਡੁੱਬਣ ਕਾਰਨ 17 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਹ ਦੁਖਦਾਈ ਘਟਨਾ ਸੋਮਵਾਰ ਦੇਰ ਸ਼ਾਮ ਹਾਜੀਪੁਰ-ਮਾਨਸਰ ਰੋਡ 'ਤੇ ਸਥਿਤ ਪਿੰਡ ਖੁੰਡਾ ਨੇੜੇ ਵਾਪਰੀ। ਨੌਜਵਾਨ ਆਪਣੇ ਦੋਸਤਾਂ ਨਾਲ ਨਹਿਰ ਵਿੱਚ ਨਹਾਉਣ ਗਿਆ ਸੀ, ਜਿੱਥੇ ਉਹ ਪਾਣੀ ਦੇ ਤੇਜ਼ ਵਹਾਅ ਵਿੱਚ ਡੁੱਬ ਗਿਆ। ਮ੍ਰਿਤਕ ਦੀ ਪਛਾਣ ਲਵ (17) ਵਾਸੀ ਪਿੰਡ ਕੋਲੀਆਂ 418, ਥਾਣਾ ਮੁਕੇਰੀਆਂ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਾਜੀਪੁਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮੁਕੇਰੀਆਂ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Jalander News: ਰੇਲਵੇ ਸਟੇਸ਼ਨ 'ਤੇ ਫਰਜ਼ੀ ਰੇਲਵੇ ਵਿਜੀਲੈਂਸ ਇੰਸਪੈਕਟਰ ਕਾਬੂ

ਮ੍ਰਿਤਕ ਦੇ ਪਿੰਡ ਦੇ ਨੌਜਵਾਨ ਅਕਸ਼ਦੀਪ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ਮੇਲਾ ਵੇਖਣ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਦੇਖਿਆ ਕਿ ਨਹਿਰ ਦੇ ਕਿਨਾਰੇ ਇੱਕ ਨੌਜਵਾਨ ਪਿਆ ਹੋਇਆ ਹੈ ਅਤੇ ਆਲੇ-ਦੁਆਲੇ ਲੋਕ ਇਕੱਠੇ ਹਨ। ਨੇੜੇ ਜਾ ਕੇ ਪਤਾ ਲੱਗਾ ਕਿ ਉਹ ਉਨ੍ਹਾਂ ਦੇ ਆਪਣੇ ਪਿੰਡ ਦਾ ਲਵ ਸੀ। ਰਾਹਗੀਰਾਂ ਦੀ ਮੱਦਦ ਨਾਲ ਨੌਜਵਾਨ ਨੂੰ ਤੁਰੰਤ ਹਾਜੀਪੁਰ ਦੇ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਮੁਕੇਰੀਆਂ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

About The Author

Related Posts