Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Murder: ਪਿੰਡ ਜੌੜਕੀਆਂ ’ਚ 90 ਸਾਲਾਂ ਬਜ਼ੁਰਗ ਦਾ ਕਤਲ 

ਤਿੰਨ ਦਿਨਾਂ ਬਾਅਦ ਪੁਲਿਸ ਨੇ ਲਾਸ਼ ਨੂੰ ਕੀਤਾ ਬਰਾਮਦ

Satinder Mathur  Picture
Published On

Murder: (ਗੁਰਜੀਤ ਸ਼ੀਂਹ) ਸਰਦੂਲਗੜ। ਪੁਲਿਸ ਥਾਣਾ ਜੌੜਕੀਆਂ ਦੇ ਪਿੰਡ ਜੌੜਕੀਆਂ ਵਿਖੇ ਬਜ਼ੁਰਗ ਮਾਤਾ ਦੇ ਅਣਪਛਾਤਿਆਂ ਵੱਲੋਂ ਕਤਲ ਕੀਤੇ ਜਾਣ ਦੀ ਖਬਰ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸੁਖਦੇਵ ਕੌਰ ਪਤਨੀ ਭਜਨ ਸਿੰਘ ਜੋ ਕਿ ਫੋਟੋਗ੍ਰਾਫਰ ਨਛੱਤਰ ਸਿੰਘ ਮੌੜ ਦੀ ਮਾਤਾ ਹਨ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 14 ਮਈ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਗਈ ਸੀ। ਜਿਸਦੇ ਕੰਨਾਂ ਵਿੱਚ ਸੋਨਾ ਹੋਣ ਕਰਕੇ ਉਸਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਲਾਲਚ ’ਚ ਆ ਕੇ ਉਸ ਦੇ ਕੰਨਾਂ ’ਚ ਪਾਇਆ ਸੋਨਾ ਲਾਹ ਕੇ ਉਸ ਦਾ ਆਪਣੇ ਘਰ ’ਚ ਕਤਲ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: Barnala Crime News: ਬਰਨਾਲਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਲੁੱਟਾਂ- ਖੋਹਾਂ ਦੀਆਂ ਵਾਰਦਾਤਾਂ ਕਰਨ ਦੇ ਦੋਸ਼ ’ਚ 4 ਜਣਿਆਂ ਨੂੰ ਫੜਿਆ

ਪੁਲਿਸ ਥਾਣਾ ਜੌੜਕੀਆਂ ਦੇ ਮੁਖੀ ਬਲਵੀਰ ਸਿੰਘ ਨੇ ਦੱਸਿਆ ਕਿ 90 ਸਾਲਾਂ ਬਜ਼ੁਰਗ ਮਾਤਾ ਸੁਖਦੇਵ ਕੌਰ ਪਤਨੀ ਭਜਨ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਜਾਂਦੀ ਸੀ। ਉਸਦੇ ਕੰਨਾਂ ’ਚ ਸੋਨਾ ਪਾਇਆ ਹੋਣ ਕਰਕੇ ਪਿੰਡ ਦੇ ਹੀ ਜਗਸੀਰ ਸਿੰਘ ਵਿਅਕਤੀ ਨੇ ਸੋਨੇ ਦਾ ਲਾਲਚ ਵੇਖਦਿਆਂ ਉਸਨੂੰ ਆਪਣੇ ਸੁੰਨੀ ਗਲੀ ਵੇਖਧਿਆਂ ਆਪਣੇ ਘਰ ਲਿਜਾ ਕੇ ਉਸ ਦੇ ਗਲ ਘੁੱਟ ਕੇ ਕਤਲ ਕਰ ਦਿੱਤਾ ਅਤੇ ਸੋਨਾ ਲਾਹ ਲਿਆ। ਪਿੰਡ ਵਿੱਚ ਔਰਤ ਦੇ ਗੁੰਮ ਹੋਣ ’ਤੇ ਪਿੰਡ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੁਲਿਸ ਨੇ ਜਾਂਚ ਕਰਦਿਆਂ ਇਸ ਮਾਮਲੇ ਵਿੱਚ ਮ੍ਰਿਤਕ ਮਾਤਾ ਦੇ ਸਪੁੱਤਰ ਜਸਵੀਰ ਸਿੰਘ ਦੇ ਬਿਆਨਾਂ ’ਤੇ ਜਗਸੀਰ ਸਿੰਘ ਪੁੱਤਰ ਪਾਲਾ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਮਾਤਾ ਦਾ ਪੋਸਟਮਾਰਟਮ ਹਸਪਤਾਲ ਸਰਦੂਲਗੜ੍ਹ ਤੋਂ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ।

Murder
 ਮ੍ਰਿਤਕ ਮਾਤਾ ਸੁਖਦੇਵ ਕੌਰ ਦੀ ਫੋਟੋ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts