Punjab ’ਚ ਅੱਜ ਸ਼ੁਰੂ ਹੋਵੇਗੀ ਵੱਡੀ ਮੁਹਿੰਮ, ਅਵਾਰਾ ਤੇ ਖੂੰਖਾਰ ਕੁੱਤਿਆਂ ’ਤੇ ਸਰਕਾਰ ਦਾ ਐਕਸ਼ਨ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਸੁਪਰੀਮ ਕੋਰਟ ਵੱਲੋਂ ਅਵਾਰਾ ਤੇ ਜਾਨਲੇਵਾ ਕੁੱਤਿਆਂ ਨੂੰ ਲੈ ਕੇ ਜਾਰੀ ਆਦੇਸ਼ਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਤਿਆਰੀ

Ravinder Sharma Picture
Published On

ਚੰਡੀਗੜ੍ਹ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵੱਲੋਂ ਅਵਾਰਾ ਤੇ ਜਾਨਲੇਵਾ ਕੁੱਤਿਆਂ ਨੂੰ ਲੈ ਕੇ ਜਾਰੀ ਆਦੇਸ਼ਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਤਿਆਰੀ ਕਰਨ ਲਈ ਹੈ। ਸਰਕਾਰ ਅੱਜ ਤੋਂ ਅਵਾਰਾ ਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਦੀ ਮੁਹਿੰਮ ਸ਼ੁਰੂ ਕਰ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਮੁੱਖ ਮੰਤਰੀ ਮਾਨ ਨੇ ਵੀਰਵਾਰ ਦੇਰ ਸ਼ਾਮ ਸੋਸ਼ਲ ਮੀਡੀਆ ’ਤੇ ਲਿਖਿਆ, ‘‘ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਕੱਲ (22 ਮਈ) ਤੋਂ ਸ਼ੁਰੂ ਕਰੇਗੀ ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਖ਼ਤਰਾ ਬਣੇ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ..ਧੰਨਵਾਦ ਸੁਪਰੀਮ ਕੋਰਟ…।

Punjab-CM-Tweet

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਆਪਣੀ ਹਾਲੀਆ ਸੁਣਵਾਈ ਦੌਰਾਨ ਕਿਹਾ ਹੈ ਕਿ ਖ਼ਤਰਨਾਕ ਜਾਂ ਰੇਬੀਜ਼ ਤੋਂ ਪੀੜ੍ਹਤ ਕੁੱਤਿਆਂ ਨੂੰ ਟੀਕੇ ਲਗਾ ਕੇ ਮਾਰਿਆ ਜਾ ਸਕਦਾ ਹੈ, ਮਨੁੱਖੀ ਜਾਨਾਂ ਦੀ ਸੁਰੱਖਿਆ ਜ਼ਰੂਰੀ ਹੈ ਅਤੇ ਸਨਮਾਨ ਨਾਲ ਜਿਉਣ ਵਿੱਚ ਕੁੱਤਿਆਂ ਦੇ ਖਤਰੇ ਤੋਂ ਮੁਕਤ ਰਹਿਣ ਦਾ ਅਧਿਕਾਰ ਵੀ ਸ਼ਾਮਲ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਅਵਾਰਾ ਕੁੱਤਿਆਂ ਦੇ ਪੁਨਰਵਾਸ ਅਤੇ ਨਸਬੰਦੀ ਸੰਬੰਧੀ ਨਵੰਬਰ 2025 ਵਿੱਚ ਜਾਰੀ ਕੀਤੇ ਗਏ ਨਿਰਦੇਸ਼ ਲਾਗੂ ਹੋਣਗੇ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ਵਾਲੇ ਅਧਿਕਾਰੀਆਂ ’ਤੇ ਮਾਣਹਾਨੀ ਦੀ ਕਾਰਵਾਈ ਹੋਣੀ ਚਾਹੀਦੀ ਹੈ।

Read Also : Punjab Government ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

About The Author

Related Posts