AAP Punjab: ਪਾਤੜਾਂ 'ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ

Ravinder Sharma Picture
Published On

ਚੰਡੀਗੜ੍ਹ। ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਸਮਰਥਕਾਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ।

Read Also : ਔਰਤਾਂ ਦੇ ਬੈਂਕ ਖਾਤਿਆਂ 'ਚ ਆਏ 1000 ਰੁਪਏ, ਰਜਿਸਟਰੇਸ਼ਨ ਤੋਂ ਰਹਿ ਗਈਆਂ ਔਰਤਾਂ ਇਸ ਤਰ੍ਹਾਂ ਪ੍ਰਕਿਰਿਆ ਕਰਨ ਪੂਰੀ

ਸੀਐਮ ਮਾਨ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਵਿਰੋਧੀ ਪਾਰਟੀ ਦੇ ਸਮਰਥਕਾਂ ਦਾ 'ਆਪ' ਵਿੱਚ ਸ਼ਾਮਲ ਹੋਣਾ 'ਆਪ' ਸਰਕਾਰ ਦੇ ਜਨਹਿਤ ਕਾਰਜਾਂ ਅਤੇ ਨੀਤੀਆਂ 'ਤੇ ਜਨਤਾ ਦੀ ਵਧਦੀ ਮੋਹਰ ਨੂੰ ਦਰਸਾਉਂਦਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵਧੇਰੇ ਵਿਆਪਕ ਅਤੇ ਮਜ਼ਬੂਤ ਹੋਵੇਗਾ।

About The Author

Related Posts