Malerkotla Bulldozer Action: ਮਾਲੇਰਕੋਟਲਾ ’ਚ ਨਸ਼ਾ ਤਸਕਰ ਦੀ ਨਾਜਾਇਜ਼ ਜਾਇਦਾਦ ’ਤੇ ਚੱਲਿਆ ਬੁਲਡੋਜ਼ਰ

ਸੱਤ ਅਪਰਾਧਿਕ ਮਾਮਲਿਆਂ ’ਚ ਨਾਮਜ਼ਦ ਮੁਹੰਮਦ ਜਾਵੇਦ ਦਾ ਨਾਜਾਇਜ਼ ਉਸਾਰਿਆ ਢਾਂਚਾ ਢਾਹਿਆ; ਤਿੰਨ ਕੇਸ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ

Satinder Mathur  Picture
Published On

Malerkotla Bulldozer Action: ਮਾਲੇਰਕੋਟਲਾ, (ਗੁਰਤੇਜ ਜੋਸ਼ੀ/ਹਿੰ.ਸ.)| ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਕਮਲ ਸਿਨੇਮਾ ਰੋਡ ਸਥਿਤ ਮੁਹੱਲਾ ਚੋਰਮਾਰਾ ਵਿਖੇ ਮੁਹੰਮਦ ਜਾਵੇਦ ਉਰਫ਼ ਬਡੇਵਾਲਾ ਦੀ ਨਾਜਾਇਜ਼ ਉਸਾਰੀ ਜਾਇਦਾਦ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਪੁਲਿਸ ਅਨੁਸਾਰ ਮੁਹੰਮਦ ਜਾਵੇਦ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਤਿੰਨ ਐਨ.ਡੀ.ਪੀ.ਐਸ. ਐਕਟ ਤਹਿਤ ਹਨ।

ਇਹ ਵੀ ਪੜ੍ਹੋ: LPG to PNG transition: ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, 90 ਦਿਨਾਂ ਵਿੱਚ ਪੀਐਨਜੀ ਕੁਨੈਕਸ਼ਨ ਨਾ ਲਿਆ ਤਾਂ ਕੀ ਹੋਵੇਗਾ? ਜਾਣੋ ਸਰਕਾਰ ਦਾ ਨਵਾਂ ਨਿਯਮ

ਇਹ ਕਾਰਵਾਈ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੇ ਨਿਰਦੇਸ਼ਾਂ ’ਤੇ ਕੀਤੀ ਗਈ। ਐਸ.ਪੀ. (ਇਨਵੈਸਟੀਗੇਸ਼ਨ) ਰਮਨਦੀਪ ਸਿੰਘ ਭੁੱਲਰ ਨੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਦਿਆਂ ਪੁਲਿਸ ਟੀਮਾਂ ਦੀ ਅਗਵਾਈ ਕੀਤੀ। ਕਾਰਵਾਈ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।

ਪੁਲਿਸ ਰਿਕਾਰਡ ਅਨੁਸਾਰ ਬਹਾਦਰ ਅਲੀ ਦੇ ਪੁੱਤਰ ਮੁਹੰਮਦ ਜਾਵੇਦ ਵਿਰੁੱਧ ਕੁੱਲ ਸੱਤ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਦੋ ਮਾਮਲੇ ਥਾਣਾ ਸਿਟੀ-1 ਵਿੱਚ ਅਕਤੂਬਰ 2024 ਅਤੇ ਅਗਸਤ 2025 ਦੌਰਾਨ ਦਰਜ ਕੀਤੇ ਗਏ ਸਨ, ਜਦਕਿ ਤੀਜਾ ਅਤੇ ਤਾਜ਼ਾ ਮਾਮਲਾ ਇਸ ਸਾਲ 16 ਸਤੰਬਰ ਨੂੰ ਥਾਣਾ ਸਿਟੀ-2 ਵਿੱਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 22 ਤਹਿਤ ਦਰਜ ਹੋਇਆ ਸੀ। ਇਸ ਤੋਂ ਇਲਾਵਾ ਉਸ ਵਿਰੁੱਧ 2021 ਅਤੇ 2022 ਵਿੱਚ ਚੋਰੀ ਦੇ ਤਿੰਨ ਮਾਮਲੇ ਵੀ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਸਿਟੀ-2 ਮਾਲੇਰਕੋਟਲਾ ਅਤੇ ਇੱਕ ਥਾਣਾ ਡਿਵੀਜ਼ਨ ਨੰਬਰ-6 ਲੁਧਿਆਣਾ ਵਿੱਚ ਦਰਜ ਹੈ। ਇਸ ਤੋਂ ਇਲਾਵਾ 2020 ਵਿੱਚ ਥਾਣਾ ਸਿਟੀ ਅਹਿਮਦਗੜ੍ਹ ਵਿਖੇ ਵੀ ਇੱਕ ਮਾਮਲਾ ਦਰਜ ਹੋਇਆ ਸੀ।

ਐਸ.ਐਸ.ਪੀ. ਖੱਖ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਿਆਂ ਦੀ ਕਮਾਈ ਜਾਂ ਨਾਜਾਇਜ਼ ਢੰਗ ਨਾਲ ਬਣਾਈ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲਿਆਂ ਨੂੰ ਕਾਨੂੰਨ ਦੀ ਸਖ਼ਤੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹੋਰ ਨਸ਼ਾ ਤਸਕਰਾਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਅਜਿਹੀ ਕਾਰਵਾਈ ਕੀਤੀ ਜਾਵੇਗੀ।

ਐਸ.ਪੀ. ਭੁੱਲਰ ਨੇ ਕਿਹਾ ਕਿ ਪੁਲਿਸ ਨਸ਼ਾ ਸਪਲਾਈ ਨੈੱਟਵਰਕ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਗ੍ਰਿਫ਼ਤਾਰ ਕੀਤੇ ਤਸਕਰਾਂ ਦੇ ਵਿੱਤੀ ਲੈਣ-ਦੇਣ ਦੀਆਂ ਕੜੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਸੇਫ਼ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ’ਤੇ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

Comments

Post Your Comment

About The Author

Related Posts