Punjab News: ਪੰਜਾਬ ਬੰਦ ਦੌਰਾਨ ਸਰਕਾਰੀ ਫਲੈਕਸ ਬੋਰਡ ਪਾੜਨ ’ਤੇ ਕੇਸ ਦਰਜ

ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਹਰਵੀਰ ਕੌਰ ਸਮੇਤ ਤਿੰਨ ਨਾਮਜ਼ਦ, ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ

Ravinder Sharma Picture
Published On

ਫ਼ਰੀਦਕੋਟ (ਹਿੰ.ਸ.)। ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੌਰਾਨ ਫ਼ਰੀਦਕੋਟ ਵਿੱਚ ਸਰਕਾਰੀ ਫਲੈਕਸ ਬੋਰਡ ਪਾੜਨ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕੀਤੀ ਹੈ। ਥਾਣਾ ਸਿਟੀ ਪੁਲਿਸ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਹਰਵੀਰ ਕੌਰ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ।

ਪੁਲਿਸ ਅਨੁਸਾਰ ਪੰਜਾਬ ਬੰਦ ਦੌਰਾਨ ਫ਼ਰੀਦਕੋਟ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਫਲੈਕਸ ਬੋਰਡ ਪਾੜੇ ਗਏ ਸਨ। ਇਸ ਘਟਨਾ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਸਨ। ਤਸਵੀਰਾਂ ਵਿੱਚ ਡੀਐੱਸਪੀ ਤਰਲੋਚਨ ਸਿੰਘ ਪ੍ਰਦਰਸ਼ਨਕਾਰੀਆਂ ਨੂੰ ਸਰਕਾਰੀ ਫਲੈਕਸ ਬੋਰਡਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਦੇ ਨਜ਼ਰ ਆਏ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਡੀਐੱਸਪੀ ਨਾਲ ਬਹਿਸ ਕਰਦੇ ਵੀ ਦਿਖਾਈ ਦਿੱਤੇ।

Read Also : ਆਂਗਣਵਾੜੀ ਹੈਲਪਰਾਂ ਨੂੰ ਮਿਲੇ ਨਿਯੁਕਤੀ ਪੱਤਰ

ਪੁਲਿਸ ਵੱਲੋਂ ਦਰਜ ਕੀਤੇ ਮਾਮਲੇ ਅਨੁਸਾਰ ਥਾਣਾ ਸਿਟੀ ਦੇ ਏਐੱਸਆਈ ਪਰਮਿੰਦਰ ਸਿੰਘ ਆਪਣੀ ਪੁਲਿਸ ਟੀਮ ਨਾਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਸਬੰਧ ਵਿੱਚ ਭਾਈ ਘਨ੍ਹੱਈਆ ਚੌਕ ਵਿਖੇ ਮੌਜੂਦ ਸਨ। ਇਸ ਦੌਰਾਨ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਪਰਮਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਕੁਝ ਜਥੇਬੰਦੀਆਂ ਦੇ ਕਾਰਕੁਨਾਂ ਨੇ ਸਰਕਾਰੀ ਫਲੈਕਸ ਬੋਰਡਾਂ ਨੂੰ ਨੁਕਸਾਨ ਪਹੁੰਚਾਇਆ ਹੈ।

ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਲੱਗੇ ਦੋਸ਼ਾਂ ਸਬੰਧੀ ਅਗਲੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

About The Author

Related Posts