Malout News: ਬਲਾਕ ਮਲੋਟ ਦੀ ਸਾਧ-ਸੰਗਤ ਨੇ ਬੂਟੇ ਲਾ ਕੇ ਮਨਾਇਆ ਪੂਜਨੀਕ ਗੁਰੂ ਜੀ ਦਾ ਪਵਿੱਤਰ ਅਵਤਾਰ ਦਿਹਾੜਾ

ਬੂਟੇ ਲਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼

Ravinder Sharma Picture
Published On

ਮਲੋਟ (ਮਨੋਜ)। ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਹਾੜੇ ਦੇ ਸਬੰਧ ’ਚ ਬਲਾਕ ਮਲੋਟ ਦੀ ਸਾਧ-ਸੰਗਤ ਨੇ ਵੱਡੀ ਗਿਣਤੀ ’ਚ ਬੂਟੇ ਲਾਏ। ਜਾਣਕਾਰੀ ਦਿੰਦਿਆਂ ਸੱਚੇ ਨਮਰ ਸੇਵਾਦਾਰ ਰਾਹੁਲ ਇੰਸਾਂ, ਰਿੰਕੂ ਇੰਸਾਂ, ਬਲਰਾਜ ਸਿੰਘ ਇੰਸਾਂ, ਸਤੀਸ਼ ਹਾਂਡਾ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਭੈਣਾਂ ਕਿਰਨ ਇੰਸਾਂ, ਅਮਰਜੀਤ ਕੌਰ ਇੰਸਾਂ, ਸਤਵੰਤ ਕੌਰ ਇੰਸਾਂ ਅਤੇ ਮਮਤਾ ਇੰਸਾਂ ਨੇ ਦੱਸਿਆ ਬਲਾਕ ਮਲੋਟ ਦੇ ਅਧੀਨ ਆਉਂਦੇ ਮਲੋਟ ਸ਼ਹਿਰ ਦੇ 6 ਜੋਨਾਂ ਅਤੇ ਪਿੰਡਾਂ ਦੀ ਸਾਧ-ਸੰਗਤ ਨੇ ਵੱਡੀ ਗਿਣਤੀ ਵਿੱਚ ਵੱਖ-ਵੱਖ ਸਾਂਝੀਆਂ ਥਾਵਾਂ ’ਤੇ ਬੂਟੇ ਲਾ ਕੇ ਪੂਜਨੀਕ ਗੁਰੂ ਜੀ ਦਾ ਪਵਿੱਤਰ ਅਵਤਾਰ ਦਿਹਾੜਾ ਮਨਾਇਆ। ਜ਼ਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਰ ਸਾਲ ਅਗਸਤ ਮਹੀਨੇ ਵਿੱਚ ਪੂਜਨੀਕ ਗੁਰੂ ਜੀ ਦੇ ਅਵਤਾਰ ਦਿਹਾੜੇ ਦੀ ਖੁਸ਼ੀ ’ਚ ਵੱਡੀ ਗਿਣਤੀ ਵਿੱਚ ਬੂਟੇ ਲਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਦਿੰਦੀ ਹੈ।

Malout News

 

About The Author

Related Posts