Free Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ’ਚ 16 ਸਤੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ

ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ

Satinder Mathur  Picture
Published On

Free Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 171 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 16 ਸਤੰਬਰ 2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਡਾ: ਗੁਰਮਖ ਇੰਸਾਂ ਤੇ ਬਲਾਕ ਕਿੱਕਰਖੇੜਾ ਦੇ ਪ੍ਰੇਮੀ ਸੇਵਕ ਸੁਖਚੈਨ ਸਿੰਘ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।

ਇਹ ਵੀ ਪੜ੍ਹੋ: Ganesh Chaturthi 2026: ਗਣੇਸ਼ ਚਤੁਰਥੀ 'ਤੇ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਰੱਖਿਆ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

About The Author

Related Posts