Shaheed Udham Singh: ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ

78 ਯੂਨਿਟ ਖੂਨ ਇਕੱਤਰ, ਸਮਾਜ ਸੇਵੀ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ

Khushdeep Singh Picture
Published On

Shaheed Udham Singh: ਫਤਿਹਗੜ੍ਹ ਸਾਹਿਬ (ਅਨਿਲ ਲੁਟਾਵਾ)। ਜ਼ਿਲ੍ਹਾ ਪੱਤਰਕਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਵੱਲੋਂ ਪ੍ਰਧਾਨ ਰਣਵੀਰ ਕੁਮਾਰ ਜੱਜੀ ਦੀ ਅਗਵਾਈ ’ਚ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਨਿਊ ਸ਼ਿਵ ਸ਼ਕਤੀ ਸਵੀਟਸ, ਰੋਪੜ ਅੱਡਾ ਸਰਹਿੰਦ ਵਿਖੇ ਲਾਇਆ ਗਿਆ। ਇਸ ਕੈਂਪ ’ਚ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਸਮਾਜ ਸੇਵੀ, ਰਾਜਨੀਤਿਕ ਤੇ ਧਾਰਮਿਕ ਸੰਸਥਾਵਾਂ ਨਾਲ ਸਬੰਧਿਤ ਵਿਅਕਤੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਵੱਧ-ਚੜ੍ਹ ਕੇ ਖੂਨਦਾਨ ਕੀਤਾ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਲਿਬੜਾ, ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜ ਕੁਮਾਰ, ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਭੂਸ਼ਨ ਸੂਦ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਮਨਮੋਹਨ ਸਿੰਘ ਮਕਾਰੋਪੁਰ, ਕੁਲਦੀਪ ਸਹੋਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। Shaheed Udham Singh

Read Also : Sunam News: ਪੰਜਾਬ ਬੰਦ ਦੇ ਸੱਦੇ ਦਾ ਅਸਰ ਸੁਨਾਮ ’ਚ ਆਇਆ ਨਜ਼ਰ, ਬਾਜ਼ਾਰ ਰਹੇ ਮੁਕੰਮਲ ਬੰਦ

ਇਸ ਮੌਕੇ ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ। ਫ਼ਤਹਿਗੜ੍ਹ ਸਾਹਿਬ ਦਾ ਪੱਤਰਕਾਰ ਭਾਈਚਾਰਾ ਆਪਣੀ ਕਲਮ ਨਾਲ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਖੂਨਦਾਨ ਕੈਂਪ, ਰਾਸ਼ਨ ਵੰਡ ਤੇ ਮੁਫਤ ਦਵਾਈ ਕੈਂਪ ਲਗਾ ਕੇ ਆਮ ਲੋਕਾਂ ਦੀ ਸੇਵਾ ’ਚ ਵੱਡਾ ਯੋਗਦਾਨ ਪਾ ਰਿਹਾ ਹੈ। ਪ੍ਰਧਾਨ ਰਣਵੀਰ ਕੁਮਾਰ ਜੱਜੀ ਤੇ ਜਨਰਲ ਸਕੱਤਰ ਬਿਕਰਮਜੀਤ ਸਹੋਤਾ ਨੇ ਦੱਸਿਆ ਕਿ ਲਾਈਫ ਲਾਈਨ ਬਲੱਡ ਸੈਂਟਰ ਪਟਿਆਲਾ ਦੀ ਟੀਮ ਵੱਲੋਂ ਕੈਂਪ ’ਚ 78 ਯੂਨਿਟ ਖੂਨ ਇਕੱਤਰ ਕੀਤਾ ਗਿਆ। ਖੂਨ ਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਲਖਵਿੰਦਰ ਮਾਧੋਪੁਰ, ਐਡਵੋਕੇਟ ਗੁਰਪ੍ਰੀਤ ਸੈਣੀ, ਕੌਂਸਲਰ ਬੰਟੀ ਸੈਣੀ, ਕੌਂਸਲਰ ਰਾਜੇਸ਼ ਉੱਪਲ, ਏਐਮਓ ਡਾ. ਮੰਜੂ ਬਾਲਾ ਸਮੇਤ ਵੱਡੀ ਗਿਣਤੀ ’ਚ ਸਮਾਜ ਸੇਵੀ, ਪੰਚ-ਸਰਪੰਚ ਤੇ ਆਗੂ ਹਾਜ਼ਰ ਸਨ।

About The Author

Related Posts