Batala Anti Drug Bike Rally: ਬਟਾਲਾ ’ਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਸ਼ਾਲ ਬਾਈਕ ਰੈਲੀ, ਵੱਡੀ ਗਿਣਤੀ ’ਚ ਨੌਜਵਾਨਾਂ ਨੇ ਲਿਆ ਹਿੱਸਾ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Satinder Mathur  Picture
Published On

Batala Anti Drug Bike Rally: ਬਟਾਲਾ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਵਿਖੇ ਵਿਸ਼ਾਲ ਬਾਈਕ ਰੈਲੀ ਕੱਢੀ ਗਈ। ਉਸਮਾਨਪੁਰ ਸਿਟੀ ਤੋਂ ਸ਼ੁਰੂ ਹੋਈ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੰਦੇਸ਼ ਦਿੱਤਾ। ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ।

ਇਹ ਵੀ ਪੜ੍ਹੋ: Chandigarh Municipal Elections News: ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ, 23 ਦਸੰਬਰ ਨੂੰ ਹੋਵੇਗੀ ਵੋਟਿੰਗ

ਰੈਲੀ ਉਸਮਾਨਪੁਰ ਸਿਟੀ ਤੋਂ ਸ਼ੁਰੂ ਹੋ ਕੇ ਜੀ.ਟੀ. ਰੋਡ, ਗਾਂਧੀ ਕੈਂਪ, ਪੁਲਿਸ ਲਾਈਨ ਰੋਡ, ਸਿੰਬਲ ਚੌਕ, ਵਿਸ਼ਾਲ ਮੈਗਾ ਮਾਰਟ, ਆਰ.ਆਰ. ਬਾਵਾ ਕਾਲਜ, ਜੱਸਾ ਸਿੰਘ ਰਾਮਗੜ੍ਹੀਆ ਹਾਲ, ਲਵ-ਕੁਸ਼ ਚੌਕ, ਖਜੂਰੀ ਗੇਟ, ਡੀ.ਏ.ਵੀ. ਕਾਲਜ ਅਤੇ ਬੈਰਿੰਗ ਕਾਲਜ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘੀ। ਇਸ ਤੋਂ ਬਾਅਦ ਰੈਲੀ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ, ਕਾਹਨੂੰਵਾਨ ਚੁੰਗੀ ਅਤੇ ਪੋਲੀਟੈਕਨਿਕ ਕਾਲਜ ਵਾਲੇ ਰਸਤੇ ਤੋਂ ਹੁੰਦੀ ਹੋਈ ਮੁੜ ਉਸਮਾਨਪੁਰ ਸਿਟੀ ਪਹੁੰਚ ਕੇ ਸਮਾਪਤ ਹੋਈ।

ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ, ਸੀਨੀਅਰ ਵਾਈਸ ਪ੍ਰਧਾਨ ਮੈਨੇਜਰ ਅਤਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਪਿੰਟਾ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਅਨਮੋਲ ਰੰਧਾਵਾ ਅਤੇ ਹੋਰ ਆਗੂ ਤੇ ਨਸ਼ਾ ਮੁਕਤੀ ਮੋਰਚੇ ਦੇ ਵਲੰਟੀਅਰ ਮੌਜ਼ੂਦ ਸਨ।

ਰੈਲੀ ਨੂੰ ਸੰਬੋਧਨ ਕਰਦਿਆਂ ਅੰਮ੍ਰਿਤ ਕਲਸੀ, ਮਨਦੀਪ ਸਿੰਘ ਗਿੱਲ, ਮਾਨਿਕ ਮਹਿਤਾ, ਅਨਮੋਲ ਰੰਧਾਵਾ ਅਤੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਕੱਢੀ ਗਈ ਇਸ ਰੈਲੀ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਕੇ ਲੋਕ ਲਹਿਰ ਦਾ ਰੂਪ ਦਿੱਤਾ ਜਾਵੇਗਾ। ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦੀ ਭਾਈਵਾਲੀ ਜ਼ਰੂਰੀ ਹੈ।

ਆਗੂਆਂ ਨੇ ਕਿਹਾ ਕਿ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਹਰ ਪੰਜਾਬੀ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਨਸ਼ਿਆਂ ਵਿਰੁੱਧ ਜੰਗ ਸਿਰਫ਼ ਸਰਕਾਰ ਦੇ ਯਤਨਾਂ ਨਾਲ ਸਫ਼ਲ ਨਹੀਂ ਹੋ ਸਕਦੀ, ਸਗੋਂ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵੀ ਇਕਜੁੱਟ ਹੋ ਕੇ ਜ਼ਿੰਮੇਵਾਰੀ ਨਿਭਾਉਣੀ ਪਵੇਗੀ।

ਉਨ੍ਹਾਂ ਕਿਹਾ ਕਿ ਰੈਲੀ ਦਾ ਮੁੱਖ ਉਦੇਸ਼ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਅੱਗੇ ਆ ਰਹੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਰਣਜੀਤ ਸਿੰਘ, ਵੱਖ-ਵੱਖ ਹਲਕਿਆਂ ਦੇ ਆਗੂ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Comments

Post Your Comment

About The Author

Related Posts