Faridkot News: ਅਦਾਲਤ ਦੀ ਪਾਰਕਿੰਗ ਵਿੱਚ ਖੜ੍ਹੀ ਐਕਟਿਵਾ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਘਟਨਾ ਵੇਲੇ ਪਾਰਕਿੰਗ ਵਿੱਚ ਕਈ ਹੋਰ ਵਾਹਨ ਵੀ ਖੜ੍ਹੇ ਸਨ, ਪਰ ਸਮੇਂ ਸਿਰ ਅੱਗ 'ਤੇ ਕਾਬੂ ਪਾ ਲਏ ਜਾਣ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ

Ravinder Sharma Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ ): ਫ਼ਰੀਦਕੋਟ ਸਥਿਤ ਜ਼ਿਲ੍ਹਾ ਅਦਾਲਤ ਕੰਪਲੈਕਸ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਐਕਟਿਵਾ ਸਕੂਟੀ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਮੌਕੇ 'ਤੇ ਹੜਕੰਪ ਮਚ ਗਿਆ। ਘਟਨਾ ਵੇਲੇ ਪਾਰਕਿੰਗ ਵਿੱਚ ਕਈ ਹੋਰ ਵਾਹਨ ਵੀ ਖੜ੍ਹੇ ਸਨ, ਪਰ ਸਮੇਂ ਸਿਰ ਅੱਗ 'ਤੇ ਕਾਬੂ ਪਾ ਲਏ ਜਾਣ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ।

ਪ੍ਰਤੱਖਦਰਸ਼ੀਆਂ ਅਨੁਸਾਰ ਅਦਾਲਤ ਕੰਪਲੈਕਸ ਦੀ ਪਾਰਕਿੰਗ ਵਿੱਚ ਖੜ੍ਹੀ ਐਕਟਿਵਾ ਵਿੱਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਦੇਖਦੇ ਹੀ ਦੇਖਦੇ ਉਸ ਨੂੰ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਬਾਅਦ ਵਿੱਚ ਅੱਗ 'ਤੇ ਕਾਬੂ ਪਾ ਲਿਆ ਗਿਆ।

Read Also : ਡੀਸੀਪੀ ਦਫ਼ਤਰ ਦੀ ਅਸਲਾ ਬ੍ਰਾਂਚ ਵਿੱਚ ਫਾਇਰਿੰਗ, ਏਐਸਆਈ ਜ਼ਖ਼ਮੀ

ਸਥਾਨਕ ਲੋਕਾਂ ਦਾ ਮੰਨਣਾ ਹੈ ਕਿ ਭਿਆਨਕ ਗਰਮੀ ਅਤੇ ਵੱਧ ਤਾਪਮਾਨ ਕਾਰਨ ਵਾਹਨ ਨੂੰ ਅੱਗ ਲੱਗੀ ਹੋ ਸਕਦੀ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਅਧਿਕਾਰਕ ਤੌਰ 'ਤੇ ਪਤਾ ਨਹੀਂ ਲੱਗ ਸਕਿਆ।

ਗੌਰਤਲਬ ਹੈ ਕਿ ਜਿਸ ਥਾਂ ਐਕਟਿਵਾ ਨੂੰ ਅੱਗ ਲੱਗੀ, ਉਸ ਦੇ ਨੇੜੇ ਕਈ ਕਾਰਾਂ ਅਤੇ ਹੋਰ ਦੋਪਹੀਆ ਵਾਹਨ ਵੀ ਖੜ੍ਹੇ ਸਨ। ਜੇਕਰ ਅੱਗ ਸਮੇਂ ਸਿਰ ਕਾਬੂ ਨਾ ਕੀਤੀ ਜਾਂਦੀ ਤਾਂ ਇਹ ਨੇੜੇ ਖੜ੍ਹੇ ਵਾਹਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਸਕਦੀ ਸੀ, ਜਿਸ ਨਾਲ ਵੱਡਾ ਨੁਕਸਾਨ ਅਤੇ ਗੰਭੀਰ ਹਾਦਸਾ ਵਾਪਰ ਸਕਦਾ ਸੀ।

ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ, ਪਰ ਐਕਟਿਵਾ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

About The Author

Related Posts