Mansa News: ਮਾਂ ਨੇ ਤਿੰਨ ਬੱਚਿਆਂ ਦੀ ਹੱਤਿਆ ਕਰਨ ਮਗਰੋਂ ਕੀਤੀ ਖੁਦਕੁਸ਼ੀ

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Ravinder Sharma Picture
Published On

ਮਾਨਸਾ (ਹਿੰ.ਸ.)। ਮਾਨਸਾ ਵਿੱਚ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਦੀ ਹੱਤਿਆ ਕਰਨ ਤੋਂ ਬਾਅਦ ਖੁਦ ਵੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਔਰਤ ਨੇ ਪਹਿਲਾਂ ਆਪਣੀਆਂ ਦੋ ਧੀਆਂ ਅਤੇ ਇੱਕ ਪੁੱਤਰ ਨੂੰ ਜ਼ਹਿਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਮਗਰੋਂ ਉਸ ਨੇ ਕਮਰੇ ਵਿੱਚ ਲੱਗੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪੁਲਿਸ ਮੁਤਾਬਕ ਮਹਿਲਾ ਦੇ ਪਤੀ ਦੀ ਚਾਰ ਸਾਲ ਪਹਿਲਾਂ ਬਿਮਾਰੀ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਆਪਣੀ ਸੱਸ ਅਤੇ ਤਿੰਨ ਬੱਚਿਆਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਉਹ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀ ਸੀ, ਪਰ ਆਰਥਿਕ ਤੰਗੀ ਲਗਾਤਾਰ ਵਧਦੀ ਜਾ ਰਹੀ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਵੀ ਸੀ।

Read Also : ਅਮਿਤ ਸ਼ਾਹ ਨੂੰ ਮਿਲਣ ਲਈ ਦਿੱਲੀ ਪੁੱਜੇ ਸੁਖਜਿੰਦਰ ਰੰਧਾਵਾ, ਖੜ੍ਹੇ ਹੋਏ ਕਈ ਕਈ ਸਵਾਲ..

ਮ੍ਰਿਤਕਾਂ ਦੀ ਪਛਾਣ 36 ਸਾਲਾ ਸੰਦੀਪ ਕੌਰ, ਉਸ ਦੀ 13 ਸਾਲਾ ਧੀ ਮੋਟੋ ਕੌਰ, 8 ਸਾਲਾ ਧੀ ਕਾਲੂ ਅਤੇ ਪੁੱਤਰ ਵਿਸ਼ਵਾਸ ਵਜੋਂ ਹੋਈ ਹੈ। ਪੁਲਿਸ ਨੇ ਚਾਰਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਰਿਸ਼ਤੇਦਾਰ ਰੋਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਪਰਿਵਾਰ ਦਾ ਇੱਕ ਬੱਚਾ ਘਰ ਦੇ ਬਾਹਰ ਬੈਠਾ ਰੋ ਰਿਹਾ ਸੀ। ਅੰਦਰ ਜਾ ਕੇ ਦੇਖਿਆ ਤਾਂ ਸੰਦੀਪ ਕੌਰ ਫਾਹੇ ਨਾਲ ਲਟਕੀ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਲਾਸ਼ ਨੂੰ ਹੇਠਾਂ ਉਤਾਰ ਕੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

About The Author

Related Posts