Rajpura Train Fire: ਰਾਜਪੁਰਾ ’ਚ ਚੱਲਦੀ ਟਰੇਨ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ਵਿੱਚ ਮਚੀ ਹਫੜਾ-ਦਫੜੀ
ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ’ਚ ਜੁਟੀਆਂ
ਰਾਜਪੁਰਾ (ਸੱਚ ਕਹੂੰ ਨਿਊਜ਼)। ਰਾਜਪੁਰਾ ਵਿੱਚ ਇੱਕ ਚੱਲਦੀ ਰੇਲਗੱਡੀ ਵਿੱਚ ਅਚਾਨਕ ਅੱਗ ਲੱਗਣ ਕਾਰਨ ਯਾਤਰੀਆਂ ਵਿੱਚ ਹਫੜਾ-ਦਫੜੀ ਮਚ ਗਈ। ਇਹ ਟਰੇਨ ਅੰਮ੍ਰਿਤਸਰ ਤੋਂ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈਸ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ, ਅੱਗ ਟਰੇਨ ਦੇ ਇੰਜਣ ਤੋਂ ਪੰਜਵੇਂ ਡੱਬੇ ਤੱਕ ਫੈਲ ਗਈ। ਘਟਨਾ ਤੋਂ ਬਾਅਦ ਰੇਲਗੱਡੀ ਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ: Chandigarh Housing Scheme: ਚੰਡੀਗੜ੍ਹ ਹਾਊਸਿੰਗ ਬੋਰਡ ਦੇ 3 ਹਜ਼ਾਰ ਮਕਾਨਾਂ ਦੇ ਮਾਲਕਾਂ ਨੂੰ ਨੀਡ ਬੇਸਡ ਚੇਂਜ ਵਿੱਚ ਰਾਹਤ
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਰੇਲਵੇ ਵਿਭਾਗ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ’ਚ ਲੱਗੀਆਂ ਹੋਈਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਸੰਭਾਵਿਤ ਨੁਕਸਾਨ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।
Comments