Jalandhar Road Accident: ਜਲੰਧਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

ਦੋਵੇਂ ਨੌਜਵਾਨ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਤੋਂ ਫਾਕਸਵੈਗਨ ਕਾਰ ਵਿੱਚ ਘਰ ਪਰਤ ਰਹੇ ਸਨ

Satinder Mathur  Picture
Published On

Jalandhar Road Accident: ਜਲੰਧਰ (ਸੱਚ ਕਹੂੰ ਨਿਊਜ਼/ਸ਼ਬਦ)। ਜਲੰਧਰ ’ਚ ਅੱਜ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਪੁਲਿਸ ਲਾਈਨ ਨੇੜੇ ਸਥਿਤ ਫਲਾਈਓਵਰ 'ਤੇ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੀ ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਸਵਾਰ ਦੋਵਾਂ ਨੌਜਵਾਨਾਂ ਦੀ ਜਾਨ ਚਲੀ ਗਈ। ਮ੍ਰਿਤਕਾਂ ਦੀ ਪਛਾਣ ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਅਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਵਜੋਂ ਹੋਈ ਹੈ। ਦੋਵੇਂ ਆਪਸ ਵਿੱਚ ਦੋਸਤ ਸਨ। 

ਇਹ ਵੀ ਪੜ੍ਹੋ: Kanpur Police Raid: ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, 11 ਕਿਲੋ ਗਾਂਜੇ ਸਮੇਤ ਤਿੰਨ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਸ਼ਨਿੱਚਰਵਾਰ ਰਾਤ ਆਪਣੇ ਇੱਕ ਦੋਸਤ ਦੀ ਜਨਮ ਦਿਨ ਪਾਰਟੀ ’ਚ ਸ਼ਾਮਲ ਹੋਣ ਗਏ ਸਨ। ਪਾਰਟੀ ਤੋਂ ਬਾਅਦ ਐਤਵਾਰ ਸਵੇਰੇ ਦੋਵੇਂ ਕਾਰ ਵਿੱਚ ਸਵਾਰ ਹੋ ਕੇ ਵਾਪਸ ਪਰਤ ਰਹੇ ਸਨ। ਹਾਦਸਾ ਪੁਲਿਸ ਲਾਈਨ ਨੇੜੇ ਸਥਿਤ ਫਲਾਈਓਵਰ 'ਤੇ ਵਾਪਰਿਆ। ਦੋਵੇਂ ਨੌਜਵਾਨ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਤੋਂ ਫਾਕਸਵੈਗਨ ਕਾਰ ਵਿੱਚ ਘਰ ਪਰਤ ਰਹੇ ਸਨ। ਇਸੇ ਦੌਰਾਨ ਫਲਾਈਓਵਰ 'ਤੇ ਖੜ੍ਹੀ ਨਗਰ ਨਿਗਮ ਦੀ ਟਰੈਕਟਰ-ਟਰਾਲੀ ਵਿੱਚ ਉਨ੍ਹਾਂ ਦੀ ਕਾਰ ਪਿੱਛੇ ਤੋਂ ਜਾ ਵੱਜੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਬਾਰਾਦਰੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। 

ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਕਬਜ਼ੇ ’ਚ ਲੈ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਬਾਰਾਦਰੀ ਦੇ ਸਬ-ਇੰਸਪੈਕਟਰ ਸੁੱਚਾ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਮੁੱਢਲੀ ਜਾਣਕਾਰੀ ਅਨੁਸਾਰ ਪੰਜੇ ਦੋਸਤ ਕਿਸੇ ਜਨਮਦਿਨ ਦੀ ਪਾਰਟੀ ਤੋਂ ਵਾਪਸ ਪਰਤ ਰਹੇ ਸਨ, ਜਦੋਂ ਫਲਾਈਓਵਰ ’ਤੇ ਇਹ ਹਾਦਸਾ ਵਾਪਰ ਗਿਆ। ਉਹ ਆਪਣੀ ਟੀਮ ਸਮੇਤ ਮਾਮਲੇ ਦੀ ਜਾਂਚ ਕਰ ਰਹੇ ਹਨ।

Comments

Post Your Comment

About The Author

Related Posts