First List of AAP Candidate 2027: ਪੰਜਾਬ ਵਿਧਾਨ ਸਭਾ ਚੋਣਾਂ, ਆਮ ਆਦਮੀ ਪਾਰਟੀ ਨੇ ਕੀਤੀ ਪਹਿਲੀ ਸੂਚੀ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ

Ravinder Sharma Picture
Published On

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਦਾ ਨਗਾੜਾ ਵੱਜ ਗਿਆ ਹੈ। ਆਮ ਆਦਮੀ ਪਾਰਟੀ ਨੇ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕੀਤੀ ਹੈ। ਇਸ ਵਿਚ 40 ਉਮੀਦਵਾਰਾਂ ਦੇ ਨਾਂਅ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ 40 ਸੀਟਾਂ 'ਤੇ ਨਾਂਅ ਫਾਇਨਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਚੋਣ ਲੜਨਗੇ। ਬਟਾਲਾ ਤੋਂ ਸ਼ੈਰੀ ਕਲਸੀ, ਅਜਨਾਲ ਕੁਲਦੀਪ ਧਾਲੀਵਾਲ, ਅੰਮ੍ਰਿਤਸਰ ਸਾਊਥ ਇੰਦਰਵੀਰ ਸਿੰਘ ਨਿੱਝਰ, ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ, ਖੇਮਕਰਨ ਸਰਵਨ ਸਿੰਘ ਧੁੰਨ, ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਕਰਤਾਰਪੁਰ ਤੋਂ ਬਲਕਾਰ ਸਿੰਘ, ਦਸੂਹੇ ਤੋਂ ਕਰਨਵੀਰ ਸਿੰਘ ਘੁੰਮਣ, ਉੜਮੁੜ ਤੋਂ ਜਸਵੀਰ ਸਿੰਘ ਰਾਜਾਗਿੱਲ, ਹੁਸ਼ਿਆਰਪੁਰ ਤੋਂ ਬ੍ਰਮਸ਼ੰਕਰ ਜਿੰਪਾ, ਜੱਬੇਵਾਲ ਤੋਂ ਈਸ਼ਾਂਤ ਕੁਮਾਰ ਚੱਬੇਵਾਲ, ਗੜ੍ਹਸ਼ੰਕਰ ਤੋਂ ਜੈਕ੍ਰਿਸ਼ਨ ਰੋੜੀ, ਬਲਾਚੌਰ ਤੋਂ ਸੰਤੋਸ਼ ਕਟਾਰੀਈ, ਰੂਪਨਗਰ ਤੋਂ ਦਨੇਸ਼ ਚੱਢਾ, ਮੁਹਾਲੀ ਤੋਂ ਕੁਲਵੰਤ ਸਿੰਘ, ਫਤਿਹਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ, ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ, ਲੁਧਿਆਣਾ ਈਸਟ ਤੋਂ ਦਲਜੀਤ ਸਿੰਘ ਗਰੇਵਾਲ ਭੋਲਾ, ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਕੇਂਦਰੀ ਅਸ਼ੋਕ ਕੁਮਾਰ ਪੱਪੀ, ਲੁਧਿਆਣਾ ਵੈਸਟ ਤੋਂ ਸੰਜੀਵ ਅਰੋੜਾ, ਲੁਧਿਆਣਾ ਨੌਰਥ ਚੌਧਰੀ ਮਦਨਲਾਲ ਬੱਗਾ, ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਕੱਲ੍ਹ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਹੋਏ ਸਨ।

AAP Punjab Candidate 1st List

AAP Punjab Candidate 1st List 2AAP Punjab Candidate 1st List 2

ਮੁੱਖ ਮੰਤਰੀ ਮਾਨ ਵੱਲੋਂ ਉਮੀਦਵਾਰਾਂ ਦੀ ਲਿਸਟ ਬਾਰੇ ਵੱਡਾ ਐਲਾਨ

ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿਚ 117 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੀ ਸੂਚੀ ਉਤੇ ਚਰਚਾ ਕੀਤੀ ਗਈ ਸੀ, ਜਿਸ ਪਿੱਛੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਸੀ ਕਿ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ਨੀਵਾਰ ਨੂੰ ਜਾਰੀ ਹੋਵੇਗੀ। ਅੱਜ ਆਪ ਵੱਲੋਂ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੁੱਦਿਆਂ ਅਤੇ ਉਮੀਦਵਾਰਾਂ ਬਾਰੇ ਚਰਚਾ ਹੋਈ। ਆਮ ਆਦਮੀ ਪਾਰਟੀ ਕਈ ਗੇੜਾਂ ਵਿੱਚ ਟਿਕਟਾਂ ਦਾ ਐਲਾਨ ਕਰੇਗੀ। ਮੁਢਲੀ ਚਰਚਾ ਵਿਚ ਦੋ ਵਾਰ ਚੋਣਾਂ ਜਿੱਤਣ ਵਾਲਿਆਂ ਉਤੇ ਫੋਕਸ ਕੀਤਾ ਗਿਆ ਜਿਨ੍ਹਾਂ ਨੂੰ ਤੀਜੀ ਵਾਰ ਉਮੀਦਵਾਰ ਬਣਾਇਆ ਜਾਣਾ ਹੈ।

Read Also : PRTC ਦੀ 248ਵੀਂ ਬੋਰਡ ਮੀਟਿੰਗ ’ਚ ਮੁਲਾਜ਼ਮ ਪੱਖੀ ਫ਼ੈਸਲਿਆਂ ਤੇ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ

Comments

Post Your Comment

About The Author

Related Posts