AAP Candidate Fatehgarh Sahib: ‘ਆਪ’ ਨੇ ਫ਼ਤਹਿਗੜ੍ਹ ਸਾਹਿਬ ਤੋਂ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਤੀਜੀ ਵਾਰ ਦਿੱਤੀ ਟਿਕਟ

‘ਹਲਕਾ ਵਾਸੀਆਂ ਦੇ ਸਹਿਯੋਗ ਨਾਲ ਸੀਟ ਜਿੱਤ ਕੇ ਪਾਰਟੀ ਦੀ ਝੋਲੀ ’ਚ ਪਾਵਾਂਗੇ : ਰਾਏ

Satinder Mathur  Picture
Published On

AAP Candidate Fatehgarh Sahib: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੌਜ਼ੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਤੀਜੀ ਵਾਰ ਟਿਕਟ ਦੇ ਨਾਲ ਨਿਵਾਜਿਆ ਗਿਆ ਹੈ। ਪਹਿਲੀ ਲਿਸਟ ਆਉਂਦਿਆਂ ਹੀ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਵਰਕਰਾਂ ਦਾ ਤਾਂਤਾ ਲੱਗ ਗਿਆ। ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। 

ਜ਼ਿਕਰਯੋਗ ਹੈ ਕਿ ਲਖਬੀਰ ਸਿੰਘ ਰਾਏ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜੇ ਸਨ, ਪਰ ਹਾਰ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਦੂਜੀ ਵਾਰ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਸੀ, ਜਿਨ੍ਹਾਂ ਨੇ 58 ਹਜ਼ਾਰ ਤੋਂ ਵੱਧ ਵੋਟਾਂ ਹਾਸਲ ਕਰਕੇ ਰਿਕਾਰਡ ਤੋੜ ਜਿੱਤ ਦਰਜ ਕੀਤੀ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਨੂੰ ਮਾਣ ਬਖਸ਼ਿਆ ਹੈ, ਭਾਵੇਂ ਵਿਧਾਨ ਸਭਾ ਚੋਣਾਂ ਹੋਣ, ਲੋਕ ਸਭਾ, ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਜਾਂ ਨਗਰ ਕੌਂਸਲ ਦੀਆਂ ਚੋਣਾਂ ਹੋਣ। 

ਹਮੇਸ਼ਾ ਹੀ ’ਆਪ’ ਉਮੀਦਵਾਰਾਂ ਨੂੰ ਪਿਆਰ ਮਿਲਿਆ ਹੈ। ਇਸੇ ਪਿਆਰ ਸਦਕਾ ਹੀ ਉਹ ਪੰਜ ਸਾਲ ਡੱਟ ਕੇ ਕੰਮ ਕਰ ਸਕੇ। ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਕਰਵਾਏ, ਖੇਡ ਮੈਦਾਨ, ਸੜਕਾਂ, ਕਮਿਊਨਿਟੀ ਹਾਲ ਬਣਵਾਏ ਅਤੇ ਪੰਜਾਬ ਸਰਕਾਰ ਦੀਆਂ ਸਹੂਲਤਾਂ ਘਰ-ਘਰ ਤੱਕ ਪਹੁੰਚਾਈਆਂ। ਉਨ੍ਹਾਂ ਆਸ ਪ੍ਰਗਟਾਈ ਕਿ 2027 ਦੀਆਂ ਚੋਣਾਂ ਵਿੱਚ ਵੀ ਹਲਕਾ ਵਾਸੀ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭੇਜਣਗੇ ਅਤੇ ਉਹ ਪਹਿਲਾਂ ਨਾਲੋਂ ਦੁੱਗਣੀ ਰਫ਼ਤਾਰ ਨਾਲ ਕੰਮ ਕਰਨਗੇ। 

ਇਹ ਵੀ ਪੜ੍ਹੋ: Punjab Politics Latest News: ਕੁਲਦੀਪ ਧਾਲੀਵਾਲ ਨੂੰ ਅਜਨਾਲਾ ਹਲਕੇ ਤੋਂ ਮੁੜ ਮਿਲੀ ਟਿਕਟ, ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ

ਇਸ ਮੌਕੇ ਕੌਂਸਲਰ ਦਵਿੰਦਰ ਕੌਰ, ਕੌਂਸਲਰ ਅਸੀਸ ਅੱਤਰੀ, ਕੌਂਸਲਰ ਰਜੇਸ਼ ਉੱਪਲ, ਕੌਂਸਲਰ ਐਡਵੋਕੇਟ ਹਰਕਮਲ ਸਿੰਘ, ਕੌਂਸਲਰ ਪਵੇਲ ਹਾਂਡਾ, ਰਮੇਸ਼ ਕੁਮਾਰ ਸੋਨੂੰ, ਅਮਰੀਕ ਸਿੰਘ ਬਾਲਪੁਰ, ਦਿਲਪ੍ਰੀਤ ਭੱਟੀ, ਹਰਬੰਸ ਸਿੰਘ, ਰਜੇਸ਼ ਕੁਮਾਰ ਸਿੱਖਿਆ ਵਿਭਾਗ, ਮਨਦੀਪ ਪੋਲਾ, ਐਡਵੋਕੇਟ ਕੰਵਰਵੀਰ ਸਿੰਘ ਰਾਏ, ਨੰਬਰਦਾਰ ਜਗਰੂਪ ਸਿੰਘ, ਬਹਾਦਰ ਜਲਾਲ, ਕੌਂਸਲਰ ਬਲਦੇਵ ਜਲਾਲ, ਸਤੀਸ਼ ਲਟੌਰ, ਮਾਨਵ ਟਿਵਾਣਾ, ਬਹਾਦਰ ਖਾਨ, ਹੈਪੀ ਭੈਣੀ, ਬਲਵੀਰ ਚੀਮਾ, ਦੀਪਕ ਬਾਤਿਸ਼ ਆਦਿ ਹਾਜ਼ਰ ਸਨ।

 

Comments

Post Your Comment

About The Author

Related Posts