Punjab
Crime News: ਫਿਰੋਜ਼ਪੁਰ ’ਚ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ
ਮ੍ਰਿਤਕ ਦੀ ਪਛਾਣ 45 ਸਾਲਾ ਗੁਰਪ੍ਰੀਤ ਵਜੋਂ ਹੋਈ
ਫਿਰੋਜ਼ਪੁਰ (ਸੱਚ ਕਹੂੰ ਨਿਊਜ਼/ਹਿੰ.ਸ.)। ਫਿਰੋਜ਼ਪੁਰ ਦੇ ਮਮਦੋਟ ਇਲਾਕੇ ’ਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਆਗੂ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ’ਤੇ ਸਵਾਰ ਹੋ ਕੇ ਆਏ ਨਕਾਬਪੋਸ਼ ਹਮਲਾਵਰਾਂ ਨੇ ਕਾਰ ਵਿੱਚ ਬੈਠੇ ਤਿੰਨ ਵਿਅਕਤੀਆਂ ਅਤੇ ਦੋ ਮੋਟਰਸਾਈਕਲ ਸਵਾਰਾਂ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ’ਚ ‘ਆਪ’ ਆਗੂ ਦੀ ਮੌਤ ਹੋ ਗਈ, ਜਦਕਿ ਉਸ ਦਾ ਇੱਕ ਸਾਥੀ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ 45 ਸਾਲਾ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਦੱਸੀ ਗਈ ਹੈ। ਹਰਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। Crime News
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਮਾਮਲੇ ਪਿੱਛੇ ਚੋਣੀ ਰੰਜਿਸ਼ ਹੋਣ ਦਾ ਸ਼ੱਕ ਹੈ। ਐਸਐਸਪੀ ਮੁਤਾਬਕ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਨਾਲ ਜੁੜੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ। ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਹਮਲਾਵਰਾਂ ਦੀ ਪਛਾਣ ਕਰ ਲਈ ਹੈ, ਹਾਲਾਂਕਿ ਉਨ੍ਹਾਂ ਨੇ ਫਿਲਹਾਲ ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕੀਤਾ ਹੈ। ਪੁਲਿਸ ਵੱਲੋਂ ਹਮਲਾਵਰਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਦੇ ਡਾਕਟਰ ਮੁਤਾਬਕ ਸ਼ਨਿੱਚਰਵਾਰ ਦੇਰ ਰਾਤ ਦੋ ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਪੁਲਿਸ ਵੱਲੋਂ ਵਾਰਦਾਤ ਦੇ ਕਾਰਨਾਂ ਤੇ ਗੋਲੀਬਾਰੀ ਵਿੱਚ ਸ਼ਾਮਲ ਵਿਅਕਤੀਆਂ ਸਬੰਧੀ ਅਗਲੇਰੀ ਜਾਂਚ ਜਾਰੀ ਹੈ। Crime News
ਇਹ ਵੀ ਪੜ੍ਹੋ : Gulstick Game: ਬਚਪਨ ’ਚ ‘ਗੁੱਲੀ ਡੰਡਾ’ ਖੇਡਣ ਦੇ ਸ਼ੌਕੀਨ ਹੁਣ ਬਣੇ ‘ਗੁਲਸਟਿੱਕ’ ਦੇ ਖਿਡਾਰੀ