Sanjeev Arora Case: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ, ਗੁਰੂਗ੍ਰਾਮ ਕੋਰਟ ਨੇ ਭੇਜਿਆ ਜ਼ੇਲ੍ਹ
ਜ਼ੇਲ੍ਹ ਜਾਣ ਤੋਂ ਪਹਿਲਾਂ ਪਰਿਵਾਰ ਨੂੰ ਗਲੇ ਲਾ ਕੇ ਭਾਵੁਕ ਹੋਏ ਸੰਜੀਵ ਅਰੋੜਾ
Sanjeev Arora Case: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੇਂਦਰੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ (18 ਮਈ) ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਦੀ ਇੱਕ ਅਦਾਲਤ ’ਚ ਪੇਸ਼ ਕੀਤਾ। ਅਰੋੜਾ ਕਮਜ਼ੋਰ ਤੇ ਵਧੀ ਹੋਈ ਦਾੜ੍ਹੀ ਵਾਲੇ ਦਿਖਾਈ ਦਿੱਤੇ। ਉਹ ਆਪਣੇ ਪਰਿਵਾਰ ਨੂੰ ਮਿਲ ਕੇ, ਉਨ੍ਹਾਂ ਨੂੰ ਗਲੇ ਲਾ ਕੇ ਤੇ ਉਨ੍ਹਾਂ ਨੂੰ ਦਿਲਾਸਾ ਦਿੰਦੇ ਹੋਏ ਭਾਵੁਕ ਹੋ ਗਏ। ਅਰੋੜਾ ਨੂੰ ਈਡੀ ਨੇ 9 ਮਈ ਨੂੰ ਚੰਡੀਗੜ੍ਹ ’ਚ ਮਨੀ ਲਾਂਡਰਿੰਗ ਦੇ ਇੱਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ’ਚ ਉਨ੍ਹਾਂ ਨੂੰ 7 ਦਿਨਾਂ ਲਈ, ਫਿਰ ਦੋ ਦਿਨਾਂ ਲਈ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ।
Read Also : IPL 2026: ਪਰਪਲ ਕੈਪ ਦੀ ਰੇਸ ’ਚ Bhuvneshwar Kumar ਸਿਖਰ ’ਤੇ ਬਰਕਰਾਰ
ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ, ਉਸਨੂੰ 1 ਜੂਨ ਤੱਕ ਜ਼ੇਲ੍ਹ ਭੇਜ ਦਿੱਤਾ ਗਿਆ ਹੈ। ਅਰੋੜਾ ਦੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋ ਰਹੀ ਹੈ। ਈਡੀ ਉੱਥੇ ਆਪਣਾ ਜਵਾਬ ਦਾਇਰ ਕਰੇਗੀ। ਮੰਤਰੀ ਦੇ ਮਾਮਲੇ ਦੀ ਗਰਮੀ ਹੁਣ ਅਧਿਕਾਰੀਆਂ ਤੱਕ ਵੀ ਪਹੁੰਚ ਗਈ ਹੈ। ਈਡੀ ਨੇ ਆਈਏਐਸ ਅਧਿਕਾਰੀ ਬਸੰਤ ਗਰਗ ਸਮੇਤ ਤਿੰਨ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਗਮਾਡਾ ਮੁਖੀ ਸੰਦੀਪ ਕੁਮਾਰ ਪਹਿਲਾਂ ਹੀ ਦਸਤਾਵੇਜ਼ਾਂ ਨਾਲ ਜਲੰਧਰ ਈਡੀ ਦਫ਼ਤਰ ’ਚ ਪੇਸ਼ ਹੋ ਚੁੱਕੇ ਹਨ। ਅਰੋੜਾ ਦੇ 2 ਸਾਥੀਆਂ ਨੂੰ ਵੀ ਦਿੱਲੀ ਤਲਬ ਕੀਤਾ ਗਿਆ ਹੈ। Sanjeev Arora Case