AAP Protest: ਫ਼ਰੀਦਕੋਟ ਵਿੱਚ ਗੈਸ ਕੀਮਤਾਂ ਖ਼ਿਲਾਫ਼ ਆਪ ਦਾ ਰੋਸ ਪ੍ਰਦਰਸ਼ਨ
ਕੇਂਦਰ ਸਰਕਾਰ ਮਹਿੰਗਾਈ ’ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ : ਗੁਰਤੇਜ ਸਿੱਧੂ ਖੋਸਾ
AAP Protest: (ਗੁਰਪ੍ਰੀਤ ਪੱਕਾ) ਫਰੀਦਕੋਟ। ਗੈਸ ਸਿਲੰਡਰ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਫਰੀਦਕੋਟ ਵਿੱਚ ਰਾਜਨੀਤੀ ਗਰਮਾ ਗਈ ਹੈ। ਆਮ ਆਦਮੀ ਪਾਰਟੀ (ਆਪ) ਵੱਲੋਂ ਕੇਂਦਰ ਸਰਕਾਰ ਅਤੇ ਭਾਜਪਾ ਦੇ ਖ਼ਿਲਾਫ਼ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਆਪ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਮਹਿੰਗਾਈ ’ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਵੱਡੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਛੋਟੇ-ਛੋਟੇ ਮੁੱਦਿਆਂ ’ਤੇ ਵੱਡੀ ਰਾਜਨੀਤੀ ਕਰਨ ਵਾਲੇ ਨੇਤਾ ਹੁਣ ਗੈਸ ਦੀਆਂ ਵਧਦੀਆਂ ਕੀਮਤਾਂ ’ਤੇ ਚੁੱਪ ਧਾਰੀ ਬੈਠੇ ਹਨ।
ਇਹ ਵੀ ਪੜ੍ਹੋ: Rana Balachauria Murder Case: ਪੰਜਾਬ ਪੁਲਿਸ ਨੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕੇਸ ਦੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਦੀ ਅਗਵਾਈ ਹੇਠ ਸ਼ਹਿਰ ਦੇ ਘੰਟਾ ਘਰ ਚੌਂਕ ਵਿੱਚ ਧਰਨਾ ਦਿੱਤਾ ਗਿਆ।
। ਦੂਜੇ ਪਾਸੇ ਭਾਜਪਾ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਦੇ ਦਾਅਵੇ ਕੀਤੇ ਜਾ ਰਹੇ ਹਨ। ਹਾਲਾਂਕਿ ਵਿਰੋਧੀ ਧਿਰ ਇਸਨੂੰ ਲੋਕਾਂ ਦੇ ਮੁੱਖ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਾਰ ਦੇ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਮਹਿੰਗਾਈ ਅਤੇ ਗੈਸ ਕੀਮਤਾਂ ਦਾ ਮਸਲਾ ਆਉਣ ਵਾਲੀਆਂ ਚੋਣਾਂ ਵਿੱਚ ਕਿੰਨਾ ਅਸਰ ਛੱਡਦਾ ਹੈ।
About The Author