Yudh Nashian Virudh ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ

ਪੰਜਾਬ ਯੂਥ ਵਿੰਗ ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿੱਚ ਵੀ ਅਜਿਹੀਆਂ ਮੈਰਾਥਨਾਂ ਦਾ ਆਯੋਜਨ ਕਰੇਗਾ: ਮਨਜਿੰਦਰ ਸਿੰਘ ਲਾਲਪੁਰਾ

Ravinder Sharma Picture
Published On

ਮੋਹਾਲੀ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੋਹਾਲੀ ਵਿਖੇ 5.5 ਕਿਲੋਮੀਟਰ ਦੀ 'ਪੰਜਾਬ ਯੂਥ ਰਨ 2026' ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲਿਆ ਅਤੇ ਖੇਡਾਂ, ਫਿਟਨੈਸ ਅਤੇ ਅਰੋਗ ਜੀਵਨ ਸ਼ੈਲੀ ਦੇ ਹੱਕ ਵਿੱਚ ਇੱਕ ਮਜ਼ਬੂਤ ਸੁਨੇਹਾ ਦਿੱਤਾ।

ਇਸ ਪ੍ਰੋਗਰਾਮ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਉਪਰਾਲਾ ਕਰਾਰ ਦਿੰਦਿਆਂ ਆਪ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, "ਮੈਰਾਥਨ ਸਵੇਰੇ ਤੜਕੇ ਸ਼ੁਰੂ ਹੋਈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਔਰਤਾਂ, ਬਜ਼ੁਰਗਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਦਿੱਤੇ ਗਏ, ਜਦੋਂ ਕਿ ਜੇਤੂਆਂ ਨੂੰ ₹11,000 ਤੱਕ ਦੇ ਨਕਦ ਇਨਾਮ ਦਿੱਤੇ ਗਏ।"

Read Also : Mukh Mantri Sehat Yojana ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ ₹316.50 ਕਰੋੜ ਦੀ ਲਾਗਤ ਵਾਲੇ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ

ਇੰਨੀ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, "ਇਸ ਹੁੰਗਾਰੇ ਨੇ ਦਿਖਾ ਦਿੱਤਾ ਹੈ ਕਿ ਪੰਜਾਬ ਦੇ ਲੋਕ ਇੱਕ ਸਿਹਤਮੰਦ, ਰੰਗਲਾ ਅਤੇ ਨਸ਼ਾ ਮੁਕਤ ਪੰਜਾਬ ਦੇਖਣਾ ਚਾਹੁੰਦੇ ਹਨ। ਇਹ ਸਮਾਗਮ ਮਹਿਜ਼ ਇੱਕ ਸਿਆਸੀ ਪ੍ਰੋਗਰਾਮ ਨਹੀਂ ਸੀ ਬਲਕਿ ਪੰਜਾਬ ਅਤੇ ਇਸ ਦੇ ਲੋਕਾਂ ਲਈ ਇੱਕ ਪਹਿਲਕਦਮੀ ਸੀ।"

Read Also : Mukh Mantri Sehat Yojana ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ ₹316.50 ਕਰੋੜ ਦੀ ਲਾਗਤ ਵਾਲੇ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ

ਯੂਥ ਵਿੰਗ ਦੀਆਂ ਯੋਜਨਾਵਾਂ ਦੀ ਰੂਪਰੇਖਾ ਦੱਸਦਿਆਂ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, "ਯੂਥ ਵਿੰਗ ਪੰਜਾਬ ਦੇ ਹੋਰ ਹਿੱਸਿਆਂ ਜਿਵੇਂ ਕਿ ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿੱਚ ਵੀ ਅਜਿਹੇ ਮੈਰਾਥਨ ਸਮਾਗਮ ਕਰਵਾਏਗਾ, ਤਾਂ ਜੋ ਫਿਟਨੈਸ, ਖੇਡਾਂ ਅਤੇ ਨਸ਼ਾ ਮੁਕਤ ਪੰਜਾਬ ਦਾ ਸੁਨੇਹਾ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚ ਸਕੇ। ਲੋਕਾਂ ਦੇ ਨਿਰੰਤਰ ਸਹਿਯੋਗ ਨਾਲ ਪੰਜਾਬ ਲਈ ਇੱਕ ਨਵੀਂ ਹਾਂਪੱਖੀ ਲਹਿਰ ਪੈਦਾ ਹੋਵੇਗੀ।"

ਯੂਥ ਵਿੰਗ ਦੀ ਟੀਮ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਆਪ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, "ਮੈਂ ਯੂਥ ਵਿੰਗ ਦੀ ਟੀਮ, ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ, ਮੀਤ ਪ੍ਰਧਾਨ ਵੀਰ ਦਵਿੰਦਰ ਸਿੰਘ ਅਤੇ ਪ੍ਰਬੰਧਕਾਂ ਨੂੰ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਦੇ ਭਾਗੀਦਾਰਾਂ ਨੂੰ ਇੱਕ ਮੰਚ 'ਤੇ ਲਿਆਉਣ ਲਈ ਵਧਾਈ ਦਿੰਦਾ ਹਾਂ। ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਫਿਟਨੈਸ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਭ ਤੋਂ ਮਹੱਤਵਪੂਰਨ ਕਦਮਾਂ ਵਿੱਚੋਂ ਇੱਕ ਹੈ।"

ਆਪ ਸਰਕਾਰ ਦੇ ਖੇਡਾਂ 'ਤੇ ਵਿਸ਼ੇਸ਼ ਧਿਆਨ ਬਾਰੇ ਚਾਨਣਾ ਪਾਉਂਦਿਆਂ ਮੀਤ ਹੇਅਰ ਨੇ ਕਿਹਾ, "ਸੂਬੇ ਦਾ ਖੇਡ ਬਜਟ, ਜੋ ਮੇਰੇ ਖੇਡ ਵਿਭਾਗ ਦਾ ਅਹੁਦਾ ਸੰਭਾਲਣ ਵੇਲੇ ਲਗਭਗ ₹150 ਕਰੋੜ ਸੀ, ਅੱਜ ਵਧ ਕੇ ਲਗਭਗ ₹1,800 ਕਰੋੜ ਹੋ ਗਿਆ ਹੈ। ਇਹ ਵੱਡਾ ਵਾਧਾ ਸਰਕਾਰ ਦੀ ਇਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਦੇ ਵੱਧ ਤੋਂ ਵੱਧ ਮੌਕੇ ਮਿਲਣ।"

ਭਾਗੀਦਾਰਾਂ ਨੂੰ ਫਿਟਨੈਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕਰਦਿਆਂ ਮੀਤ ਹੇਅਰ ਨੇ ਕਿਹਾ, "ਮੈਰਾਥਨ ਨੂੰ ਸਿਰਫ਼ ਇੱਕ ਦਿਨ ਦੀ ਗਤੀਵਿਧੀ ਨਾ ਸਮਝੋ। ਸੈਰ, ਦੌੜ ਅਤੇ ਕਸਰਤ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਨਿਯਮਤ ਹਿੱਸਾ ਬਣਾਓ। ਇੱਕ ਮਜ਼ਬੂਤ ਪੰਜਾਬ ਅਤੇ ਸਿਹਤਮੰਦ ਭਾਰਤ ਦੇ ਨਿਰਮਾਣ ਲਈ ਸਿਹਤਮੰਦ ਸਮਾਜ ਬਹੁਤ ਜ਼ਰੂਰੀ ਹੈ।"

ਯੂਥ ਵਿੰਗ ਅਤੇ ਪੂਰੀ ਪ੍ਰਬੰਧਕੀ ਟੀਮ ਨੂੰ ਵਧਾਈ ਦਿੰਦਿਆਂ ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕਿਹਾ, "ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ। ਮੈਂ ਉਨ੍ਹਾਂ ਹਜ਼ਾਰਾਂ ਭਾਗੀਦਾਰਾਂ ਦੀ ਸ਼ਲਾਘਾ ਕਰਦਾ ਹਾਂ ਜੋ ਇਸ ਮੈਰਾਥਨ ਵਿੱਚ ਸ਼ਾਮਲ ਹੋਏ।"

ਅਜਿਹੇ ਉਪਰਾਲਿਆਂ ਦੀ ਅਹਿਮਦੀਅਤ 'ਤੇ ਜ਼ੋਰ ਦਿੰਦਿਆਂ ਮਲਵਿੰਦਰ ਸਿੰਘ ਨੇ ਕਿਹਾ, "ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਲਿਆਉਣ ਵਾਲੇ ਉਪਰਾਲੇ ਇੱਕ ਮਜ਼ਬੂਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਵਿੱਚ ਵਿਸ਼ੇਸ਼ ਤੌਰ 'ਤੇ ਮਹੱਤਵਪੂਰਨ ਹਨ। ਮੈਂ ਯੂਥ ਵਿੰਗ ਦੀ ਲੀਡਰਸ਼ਿਪ, ਪ੍ਰਬੰਧਕਾਂ ਅਤੇ ਭਾਗੀਦਾਰਾਂ ਦਾ ਉਨ੍ਹਾਂ ਦੀ ਉਤਸ਼ਾਹਪੂਰਵਕ ਸ਼ਮੂਲੀਅਤ ਲਈ ਧੰਨਵਾਦ ਕਰਦਾ ਹਾਂ।"

ਇਸ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਲੈ ਕੇ ਜਾਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਪ ਆਗੂਆਂ ਨੇ ਕਿਹਾ, "ਖੇਡਾਂ, ਫਿਟਨੈਸ, ਸਿਹਤਮੰਦ ਜੀਵਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਂਝੇ ਸੰਕਲਪ ਨੂੰ ਉਤਸ਼ਾਹਿਤ ਕਰਨ ਲਈ ਪੂਰੇ ਪੰਜਾਬ ਵਿੱਚ ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।"

About The Author

Related Posts