AAP Road Show Kotkapura: ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੋਡ ਸ਼ੋਅ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਮੀਦਵਾਰਾਂ ਲਈ ਮੰਗੀਆਂ ਵੋਟਾਂ

Khushdeep Singh Picture
Published On

AAP Road Show Kotkapura: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ। ਇਸ ਰੋਡ ਸ਼ੋਅ ਦੀ ਸ਼ੁਰੂਆਤ ਨਵੀਂ ਅਨਾਜ ਮੰਡੀ ਤੋਂ ਕੀਤੀ ਗਈ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸਾਰੇ ਵਾਰਡਾਂ ਨੂੰ ਕਵਰ ਕਰੇਗਾ।

ਇਸ ਦੌਰਾਨ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕਰਦਿਆਂ ਲੋਕਾਂ ਤੋਂ ਸਮਰਥਨ ਦੀ ਮੰਗ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਗਰੰਟੀਆਂ ’ਚੋਂ ਜ਼ਿਆਦਾਤਰ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਇਲਾਕੇ ’ਚ ਕਈ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਕਾਰਨ ਲੋਕਾਂ ਵੱਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਐਮਸੀ ਬਣਾਉਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। AAP Road Show Kotkapura

Read Also : Crime News: ਚੋਣ ਪ੍ਰਚਾਰ ਲਈ ਨਿਕਲੇ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼

About The Author

Related Posts