kotkpura: ਕੋਟਕਪੂਰਾ ਮੰਡੀ ’ਚ 55 ਕਰੋੜ ਦੀ ਲੈਣਦਾਰੀ ਨੂੰ ਲੈ ਕੇ ਆੜਤੀਆਂ ਦਾ ਧਰਨਾ 8ਵੇਂ ਦਿਨ ਵੀ ਜਾਰੀ

ਸੂਬੇ ਭਰ ਦੀਆਂ ਮੰਡੀਆਂ ਬੰਦ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ

Satinder Mathur  Picture
Published On

kotkpura: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਮੰਡੀ ਵਿਖੇ ਟੀਆਰ ਐਗਰੋ ਇੰਡਸਟਰੀ ਤੋਂ ਕਰੀਬ 55 ਤੋਂ 60 ਕਰੋੜ ਰੁਪਏ ਦੀ ਲੈਣਦਾਰੀ ਦੇ ਮਾਮਲੇ ਨੂੰ ਲੈ ਕੇ ਆੜਤੀ ਐਸੋਸੀਏਸ਼ਨ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਲਗਾਤਾਰ ਅੱਠਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਵਿੱਚ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਉਨ੍ਹਾਂ ਕੋਟਕਪੂਰਾ ਦੇ ਆੜਤੀਆਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਆੜਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਟੀਆਰ ਐਗਰੋ ਇੰਡਸਟਰੀ ਤੋਂ ਕੋਟਕਪੂਰਾ, ਜੈਤੋ, ਫਰੀਦਕੋਟ ਅਤੇ ਬਰੀਵਾਲਾ ਮੰਡੀਆਂ ਨਾਲ ਸਬੰਧਤ ਆੜਤੀਆਂ ਦੀ ਕਰੀਬ 55 ਤੋਂ 60 ਕਰੋੜ ਰੁਪਏ ਦੀ ਲੈਣਦਾਰੀ ਹੈ। 

ਇਹ ਵੀ ਪੜ੍ਹੋ: Punjab News: ਸਾਬਕਾ ਮੁੱਖ ਮੰਤਰੀ ਚੰਨੀ ਦੀ ਵਾਇਰਲ ਫੋਟੋ 'ਤੇ ਹੰਗਾਮਾ, ਚੰਡੀਗੜ੍ਹ ਦੇ ਸਾਬਕਾ ਮੇਅਰ ਨੇ ਪੀਯੂ ਚਾਂਸਲਰ ਅਤੇ ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ

ਆੜਤੀਆਂ ਦਾ ਦੋਸ਼ ਹੈ ਕਿ ਫਰਮ ਦੇ ਮਾਲਕ ਸ਼ਾਮ ਸੁੰਦਰ ਗੋਇਲ ਵੱਲੋਂ ਹੁਣ ਰਕਮ ਦਾ ਭੁਗਤਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਲੜੀਵਾਰ ਧਰਨਾ ਦੇਣ ਲਈ ਮਜ਼ਬੂਰ ਹਨ। ਇਸ ਮੌਕੇ ਸੂਬਾ ਪ੍ਰਧਾਨ ਵਿਜੇ ਕਾਲੜਾ ਨੇ ਕਿਹਾ ਕਿ ਵਪਾਰ ਆਪਸੀ ਸਹਿਯੋਗ ਅਤੇ ਭਰੋਸੇ ਨਾਲ ਹੀ ਚੱਲਦਾ ਹੈ। ਉਨ੍ਹਾਂ ਟੀਆਰ ਐਗਰੋ ਇੰਡਸਟਰੀ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆੜਤੀਆਂ ਨਾਲ ਗੱਲਬਾਤ ਦੀ ਮੇਜ਼ ’ਤੇ ਬੈਠ ਕੇ ਮਸਲੇ ਦਾ ਹੱਲ ਕੱਢਣ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵੱਲੋਂ ਪਹਿਲਾਂ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਵਿਜੇ ਕਾਲੜਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਕਰਨ ਲਈ ਟੀਆਰ ਐਗਰੋ ਇੰਡਸਟਰੀ ਵੱਲੋਂ ਦਿਲਚਸਪੀ ਨਾ ਦਿਖਾਈ ਗਈ ਤਾਂ ਪਹਿਲਾਂ ਜ਼ਿਲ੍ਹੇ ਭਰ ਦੀਆਂ ਮੰਡੀਆਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਸੂਬੇ ਭਰ ਦੀਆਂ ਮੰਡੀਆਂ ਬੰਦ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਵਿੱਚ ਕਿਸਾਨ ਜਥੇਬੰਦੀਆਂ ਤੋਂ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀਆਂ ਮੰਡੀਆਂ ਬੰਦ ਹੁੰਦੀਆਂ ਹਨ ਤਾਂ ਆਉਣ ਵਾਲੇ ਝੋਨੇ ਦੇ ਸੀਜ਼ਨ ’ਤੇ ਵੀ ਇਸ ਦਾ ਸਿੱਧਾ ਅਸਰ ਪੈ ਸਕਦਾ ਹੈ। ਇਸ ਲਈ ਸਬੰਧਤ ਧਿਰਾਂ ਨੂੰ ਸਮੇਂ ਸਿਰ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਆੜਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਜਦੋਂ ਤੱਕ ਲੈਣਦਾਰੀ ਦੇ ਮਾਮਲੇ ਦਾ ਢੁੱਕਵਾਂ ਹੱਲ ਨਹੀਂ ਨਿਕਲਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

About The Author

Related Posts