Punjab
Abohar Farmers Protest News: ਕਿਸਾਨਾਂ ਵੱਲੋਂ ਢੋਲ ਵਜਾ ਕੀਤਾ ਰੋਸ ਪ੍ਰਗਟ
ਨਹਿਰੀ ਪਾਣੀ ਟੈਲਾਂ ਤੱਕ ਨਾ ਪਹੁੰਚਣ ਕਾਰਨ ਕਿਸਾਨਾਂ ਦਾ ਗੁੱਸਾ ਫੁੱਟਿਆ
Abohar Farmers Protest News:
ਅਬੋਹਰ (ਸੱਚ ਕਹੂੰ ਨਿਊਜ਼/ਸ਼ਬਦ)। ਅਬੋਹਰ ਦੇ ਪਿੰਡ ਕਲਰਖੇੜਾ ਵਿਖੇ ਨਹਿਰੀ ਪਾਣੀ ਟੈਲਾਂ ਤੱਕ ਨਾ ਪਹੁੰਚਣ ਕਾਰਨ ਕਿਸਾਨਾਂ ਦਾ ਗੁੱਸਾ ਫੁੱਟ ਪਿਆ। ਪ੍ਰਸ਼ਾਸਨ ਅਤੇ ਸਿੰਚਾਈ ਵਿਭਾਗ ਵੱਲੋਂ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਟੈਲ 'ਤੇ ਇਕੱਠੇ ਹੋ ਕੇ ਢੋਲ ਵਜਾ ਕੇ ਪਿੱਟ ਸਿਆਪਾ ਕੀਤਾ ਅਤੇ ਆਪਣਾ ਰੋਸ ਪ੍ਰਗਟ ਕੀਤਾ।
ਇਹ ਵੀ ਪੜ੍ਹੋ: Punjab BJP News: ਭਾਜਪਾ ਆਗੂ ਜਗਮੋਹਨ ਸਿੰਘ ਰਾਜੂ ਨੇ ਜਨਰਲ ਸਕੱਤਰ ਦੇ ਅਹੁਦਾ ਤੋਂ ਦਿੱਤਾ ਅਸਤੀਫਾ
ਕਿਸਾਨਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਨਹਿਰੀ ਪਾਣੀ ਦੀ ਪੂਰੀ ਸਪਲਾਈ ਦੇ ਵਾਅਦੇ ਕੀਤੇ ਜਾਂਦੇ ਹਨ, ਪਰ ਟੈਲਾਂ 'ਤੇ ਬੈਠੇ ਕਿਸਾਨ ਅੱਜ ਵੀ ਪਾਣੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਨਹਿਰੀ ਪਾਣੀ ਦੀ ਘਾਟ ਕਾਰਨ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੱਸਿਆ ਕਿ ਉਹ ਕਈ ਵਾਰ ਸਿੰਚਾਈ ਵਿਭਾਗ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਚੁੱਕੇ ਹਨ, ਪਰ ਉਨ੍ਹਾਂ ਦੀ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਕਿਸਾਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਟੈਲਾਂ ਤੱਕ ਨਹਿਰੀ ਪਾਣੀ ਦੀ ਨਿਰਵਿਘਨ ਅਤੇ ਪੂਰੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਹੋਵੇਗੀ।