Cockroach Janta Party Punjab: ਦਿੱਲੀ ਤੋਂ ਬਾਅਦ ਹੁਣ ਪੰਜਾਬ ’ਚ ਵੀ ‘ਕਾਕਰੋਚ ਜਨਤਾ ਪਾਰਟੀ’ ਦੀ ਐਂਟਰੀ, 13 ਜੂਨ ਨੂੰ ਅੰਮ੍ਰਿਤਸਰ ’ਚ ਪ੍ਰਦਰਸ਼ਨ

ਸੀਜੇਪੀ ਹੁਣ ਤੱਕ ਨਵੀਂ ਦਿੱਲੀ ਅਤੇ ਪੁਣੇ ਵਿੱਚ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕਰ ਚੁੱਕੀ ਹੈ ਪ੍ਰਦਰਸ਼ਨ 

Satinder Mathur  Picture
Published On

Cockroach Janta Party Punjab:

Cockroach-Janta-Party
Cockroach Janta Party Punjab: ਦਿੱਲੀ ਤੋਂ ਬਾਅਦ ਹੁਣ ਪੰਜਾਬ ’ਚ ਵੀ ‘ਕਾਕਰੋਚ ਜਨਤਾ ਪਾਰਟੀ’ ਦੀ ਐਂਟਰੀ, 13 ਜੂਨ ਨੂੰ ਅੰਮ੍ਰਿਤਸਰ ’ਚ ਪ੍ਰਦਰਸ਼ਨ

ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ‘ਕਾਕਰੋਚ ਜਨਤਾ ਪਾਰਟੀ’ ਦੀ ਐਂਟਰੀ ਹੋਣ ਜਾ ਰਹੀ ਹੈ। ਪਾਰਟੀ ਵੱਲੋਂ 13 ਜੂਨ ਨੂੰ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ। ਇਸ ਦਾ ਐਲਾਨ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਵੱਲੋਂ ਕੀਤਾ ਗਿਆ ਹੈ। ਉਹ ਇਸ ਪ੍ਰੋਗਰਾਮ ਲਈ ਪੰਜਾਬ ਆ ਰਹੇ ਹਨ।ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ 13 ਜੂਨ ਨੂੰ ਸ਼ਾਮ 4 ਵਜੇ ਉਹ ਅੰਮ੍ਰਿਤਸਰ ਪਹੁੰਚਣਗੇ। 

ਇਹ ਵੀ ਪੜ੍ਹੋ: 

ਉਨ੍ਹਾਂ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਗੇਟ ’ਤੇ ਇਕੱਠੇ ਹੋਣ। ਪੋਸਟ ਦੀ ਸ਼ੁਰੂਆਤ ਉਨ੍ਹਾਂ ਨੇ ਪੰਜਾਬੀ ਵਿੱਚ “ਸਤਿ ਸ੍ਰੀ ਅਕਾਲ” ਲਿਖ ਕੇ ਕੀਤੀ। ਪਾਰਟੀ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ। ਅਭਿਜੀਤ ਦੀਪਕੇ ਨੇ ਕਿਹਾ ਕਿ ਜੇ ਸਾਰੇ ਨੌਜਵਾਨ ਇਕੱਠੇ ਹੋ ਕੇ ਆਵਾਜ਼ ਚੁੱਕਣ ਤਾਂ ਨੀਟ-ਸੀਬੀਐਸਈ ਵਿਦਿਆਰਥੀਆਂ ਨੂੰ ਇਨਸਾਫ਼ ਮਿਲ ਸਕਦਾ ਹੈ। ਸੀਜੇਪੀ ਹੁਣ ਤੱਕ ਨਵੀਂ ਦਿੱਲੀ ਅਤੇ ਪੁਣੇ ਵਿੱਚ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਚੁੱਕੀ ਹੈ। 12 ਜੂਨ ਨੂੰ ਲਖਨਊ ਵਿੱਚ ਵੀ ਪਾਰਟੀ ਦਾ ਵੱਡਾ ਪ੍ਰਦਰਸ਼ਨ ਹੋਇਆ। ਹੁਣ ਅੰਮ੍ਰਿਤਸਰ, ਜੈਪੁਰ, ਬੈਂਗਲੁਰੂ ਅਤੇ ਹੈਦਰਾਬਾਦ ਵਿੱਚ ਵੀ ਵਿਰੋਧ ਪ੍ਰਦਰਸ਼ਨਾਂ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। 

ਪਾਰਟੀ ਦਾ ਕਹਿਣਾ ਹੈ ਕਿ ਉਹ ਨੀਟ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਅਤੇ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ਨੂੰ ਰਾਸ਼ਟਰੀ ਪੱਧਰ ’ਤੇ ਉਠਾਉਂਦੀ ਰਹੇਗੀ। ਪਾਰਟੀ ਦੀ ਮੈਂਬਰਸ਼ਿਪ ਲਈ ਪ੍ਰਤੀਕਾਤਮਕ ਸ਼ਰਤ ਰੱਖੀ ਗਈ ਕਿ ਮੈਂਬਰ ਬੇਰੁਜ਼ਗਾਰ, ਆਲਸੀ ਅਤੇ ਹਮੇਸ਼ਾਂ ਆਨਲਾਈਨ ਰਹਿਣ ਵਾਲਾ ਹੋਣਾ ਚਾਹੀਦਾ ਹੈ। ਇਹ ਵਿਅੰਗਮਈ ਮੁਹਿੰਮ ਨੌਜਵਾਨਾਂ ਵਿੱਚ ਤੇਜ਼ੀ ਨਾਲ ਲੋਕਪ੍ਰਿਯ ਹੋ ਗਈ। ਪਾਰਟੀ ਦਾ ਦਾਅਵਾ ਹੈ ਕਿ ਕੁਝ ਹੀ ਦਿਨਾਂ ਵਿੱਚ ਇਸਦੇ ਇੰਸਟਾਗ੍ਰਾਮ ਅਕਾਊਂਟ .ਤੇ 2 ਕਰੋੜ ਤੋਂ ਵੱਧ ਫਾਲੋਅਰ ਜੁੜ ਗਏ, ਜੋ ਕਈ ਸਥਾਪਿਤ ਰਾਜਨੀਤਿਕ ਪਾਰਟੀਆਂ ਤੋਂ ਵੀ ਵੱਧ ਹਨ।

About The Author

Related Posts