Punjab Government: ਤਿਉਹਾਰਾਂ ਤੋਂ ਪਹਿਲਾਂ ਪੰਜਾਬ ਸਰਕਾਰ ਸਖ਼ਤ, ਪੰਜਾਬ ਭਰ ’ਚ ਖਾਣ-ਪੀਣ ਵਾਲੇ ਸਮਾਨ ਦੀ ਜਾਂਚ ਤੇਜ਼

ਸੂਬੇ ਭਰ ਵਿੱਚ 216 ਨਮੂਨੇ ਲਏ, 101 ਸੁਧਾਰ ਨੋਟਿਸ ਤੇ 20 ਚਲਾਨ

Satinder Mathur  Picture
Published On
  • ਪਨੀਰ, ਖੋਆ, ਮਿਠਾਈਆਂ ਤੇ ਬੇਕਰੀ ਇਕਾਈਆਂ ਦੀ ਜਾਂਚ ਲਈ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ
  • ਸਿਹਤ ਮੰਤਰੀ ਨੇ ਕਾਰੋਬਾਰੀਆਂ ਨੂੰ ਸਫਾਈ ਤੇ ਗੁਣਵੱਤਾ ਬਣਾਈ ਰੱਖਣ ਦੀਆਂ ਹਦਾਇਤਾਂ ਦਿੱਤੀਆਂ

Punjab Government: (ਅਸ਼ਵਨੀ ਚਾਵਲਾ) ਚੰਡੀਗੜ। ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਖਾਣ-ਪੀਣ ਦੇ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸਫਾਈ ਨੂੰ ਲੈ ਕੇ ਸਖ਼ਤੀ ਵਧਾ ਦਿੱਤੀ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਖੁਰਾਕ ਅਤੇ ਦਵਾਈ ਪ੍ਰਸ਼ਾਸਨ ਵੱਲੋਂ ਸੂਬੇ ਭਰ ਵਿੱਚ ਪਨੀਰ, ਖੋਆ, ਮਠਿਆਈਆਂ ਅਤੇ ਬੇਕਰੀ ਉਤਪਾਦ ਬਣਾਉਣ ਵਾਲੀਆਂ ਇਕਾਈਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ 216 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਦਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਅਤੇ 20 ਚਲਾਨ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: Cleanliness Campaign Punjab: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਮਲੇਰਕੋਟਲਾ ’ਚ ਕੀਤੀ ਸਫਾਈ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਰਾਕ ਕਾਰੋਬਾਰੀਆਂ ਨੂੰ ਸਫਾਈ ਅਤੇ ਖੁਰਾਕ ਸੁਰੱਖਿਆ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਕਿਹਾ ਕਿ ਤਿਉਹਾਰਾਂ ਦੌਰਾਨ ਮਠਿਆਈਆਂ, ਦੁੱਧ ਤੋਂ ਬਣੇ ਪਦਾਰਥਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਵਧ ਜਾਂਦੀ ਹੈ, ਇਸ ਲਈ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨਾਂ ਕਾਰੋਬਾਰੀਆਂ ਨੂੰ ਕੱਚੇ ਮਾਲ ਦੀ ਸਹੀ ਖਰੀਦ, ਸਾਫ਼-ਸਫਾਈ ਅਤੇ ਖਾਧ ਪਦਾਰਥਾਂ ਦੀ ਸਹੀ ਸੰਭਾਲ ਯਕੀਨੀ ਬਣਾਉਣ ਲਈ ਕਿਹਾ। ਮੰਤਰੀ ਨੇ ਚਿਤਾਵਨੀ ਦਿੱਤੀ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਖੁਰਾਕ ਅਤੇ ਦਵਾਈ ਪ੍ਰਸ਼ਾਸਨ ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ 12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਦੀ ਜਾਂਚ ਲਈ ਸੂਬਾ ਪੱਧਰੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ 216 ਨਮੂਨੇ ਲਏ ਗਏ। ਇਸੇ ਤਰਾਂ 19 ਅਤੇ 20 ਸਤੰਬਰ ਨੂੰ ਮਠਿਆਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਤੇ ਸਵੱਛਤਾ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਪੰਜਾਬ ਭਰ ਵਿੱਚ ਕੀਤੀਆਂ 250 ਜਾਂਚਾਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ 20 ਮਾਮਲਿਆਂ ਵਿੱਚ ਮੌਕੇ ’ਤੇ ਚਲਾਨ ਕੱਟੇ ਗਏ। ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਜਾਂਚ ਅਤੇ ਨਿਗਰਾਨੀ ਦਾ ਸਿਲਸਿਲਾ ਜਾਰੀ ਰਹੇਗਾ। 

About The Author

Related Posts