Punjab

Punjab: ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ
Punjab News: 'ਆਪ' ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ
Helath News: ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ
Kotkapura News: ਏਅਰ ਰੇਡ ਮੌਕ ਡਰਿਲ ਦਾ ਆਯੋਜਨ, ਲੋਕਾਂ ਨੂੰ ਐਮਰਜੈਂਸੀ ਹਾਲਾਤਾਂ ਬਾਰੇ ਕੀਤਾ ਜਾਗਰੂਕ
Sangrur Blackout Drill: ਸੰਗਰੂਰ ’ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

Kotkapura News: ਏਅਰ ਰੇਡ ਮੌਕ ਡਰਿਲ ਦਾ ਆਯੋਜਨ, ਲੋਕਾਂ ਨੂੰ ਐਮਰਜੈਂਸੀ ਹਾਲਾਤਾਂ ਬਾਰੇ ਕੀਤਾ ਜਾਗਰੂਕ

ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ

Ravinder Sharma Picture
Published On

ਕੋਟਕਪੂਰਾ (ਅਜੈ ਮਨਚੰਦਾ)। ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਡਿਫੈਂਸ ਦੀ ਅਗਵਾਈ ਹੇਠ ਏਅਰ ਰੇਡ ਮੌਕ ਡਰਿਲ ਕਰਵਾਈ ਗਈ। ਇਸ ਦੌਰਾਨ ਐਮਰਜੈਂਸੀ ਹਾਲਾਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੁਝ ਸਮੇਂ ਲਈ ਬਲੈਕਆਉਟ ਵੀ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਹੋਈ ਇਸ ਮੌਕ ਡਰਿਲ ਦੌਰਾਨ ਐਨਡੀਆਰਐਫ, ਪੰਜਾਬ ਹੋਮ ਗਾਰਡ, ਸਿਵਲ ਡਿਫੈਂਸ, ਐਨਸੀਸੀ, ਸਿਵਲ ਹਸਪਤਾਲ, ਸਿਹਤ ਵਿਭਾਗ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਐਮਰਜੈਂਸੀ ਹਾਲਾਤਾਂ ਵਿੱਚ ਨਜਿੱਠਣ ਬਾਰੇ ਪ੍ਰਯੋਗਾਤਮਕ ਜਾਣਕਾਰੀ ਦਿੱਤੀ ਗਈ।

Kotkapura-News

ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਦੀ ਨਿਗਰਾਨੀ ਹੇਠ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਸ ਤਰ੍ਹਾਂ ਦੀਆਂ ਮੌਕ ਡਰਿਲਾਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਅਪਾਤਕਾਲੀਨ ਹਾਲਾਤਾਂ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ।

Kotkapura-News-3

ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਨੇ ਕਿਹਾ ਕਿ ਇਸ ਮੌਕ ਡਰਿਲ ਦਾ ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ, ਤਾਂ ਜੋ ਅਪਾਤਕਾਲੀਨ ਹਾਲਾਤਾਂ ਵਿੱਚ ਸੁਚੇਤ ਰਹਿ ਕੇ ਜਾਨ-ਮਾਲ ਦੀ ਰੱਖਿਆ ਕੀਤੀ ਜਾ ਸਕੇ। ਸਿਵਲ ਡਿਫੈਂਸ ਦੇ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਡਰਿਲ ਨੂੰ ਕਾਮਯਾਬ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਪੂਰਾ ਸਹਿਯੋਗ ਦਿੱਤਾ।

Kotkapura-News-2

About The Author

Latest News

School Time: ਭਿਆਨਕ ਗਰਮੀ ਨੂੰ ਦੇਖਦਿਆਂ ਸਕੂਲਾਂ ਦੇ ਸਮੇਂ ’ਚ ਹੋਇਆ ਬਦਲਾਅ

Related Posts