ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Sach Kahoon Punjabi Desk Picture
Published On

ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ

ਸੰਗਰੂਰ (ਗੁਰਪ੍ਰੀਤ ਸਿੰਘ /ਨਰੇਸ਼ ਕੁਮਾਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। (Bribe)

ਏ.ਐਸ.ਆਈ. ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।

ਇਹ ਵੀ ਪੜ੍ਹੋ: ਚੰਡੀਗੜ੍ਹ ’ਚ ਡਾਕਟਰ ਨੂੰ ਹੋਇਆ ਸਵਾਇਨ ਫਲੂ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। Bribe

About The Author

Related Posts