Akali BJP Alliance Punjab: ਪੰਜਾਬ ’ਚ ਬਣੇਗਾ ਅਕਾਲੀ-ਭਾਜਪਾ ਦਾ ਗੱਠਜੋੜ

ਅਮਿਤ ਸ਼ਾਹ ਨੇ ਕਿਹਾ, ਬਣੇਗੀ ਐੱਨਡੀਏ ਦੀ ਸਰਕਾਰ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਇੱਕ ਵਾਰ ਫਿਰ ਗੱਠਜੋੜ ਹੋਣ ਜਾ ਰਿਹਾ ਹੈ, ਕਿਉਂਕਿ ਇਸ ਦਾ ਇਸ਼ਾਰਾ ਖ਼ੁਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤਾ ਗਿਆ ਹੈ। ਅਮਿਤ ਸ਼ਾਹ ਵੱਲੋਂ ਇੱਕ ਰੈਲੀ ਦੌਰਾਨ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਐੱਨਡੀਏ ਗੱਠਜੋੜ ਸਰਕਾਰ ਬਣਨ ਜਾ ਰਹੀ ਹੈ ਅਤੇ ਇਹ ਪੰਜਾਬ ਦੀ ਸਰਕਾਰ ਨਸ਼ੇ ਦੇ ਖ਼ਿਲਾਫ਼ ਕੰਮ ਕਰਦੇ ਹੋਏ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਏਗੀ।

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਸਬੰਧੀ ਪਹਿਲੀ ਵਾਰ ਅਮਿਤ ਸ਼ਾਹ ਵੱਲੋਂ ਗੱਠਜੋੜ ਦੀ ਸਰਕਾਰ ਬਾਰੇ ਕਿਹਾ ਗਿਆ ਹੈ, ਜਦੋਂ ਕਿ ਹੁਣ ਤੱਕ ਅਮਿਤ ਸ਼ਾਹ ਤੋਂ ਲੈ ਕੇ ਭਾਜਪਾ ਦੀ ਸਾਰੀ ਸੀਨੀਅਰ ਲੀਡਰਸ਼ਿਪ ਤੇ ਪੰਜਾਬ ਦੇ ਆਗੂ ਹਮੇਸ਼ਾ ਹੀ ਭਾਜਪਾ ਦੀ ਸਰਕਾਰ ਹੀ ਬਣਾਉਣ ਦਾ ਐਲਾਨ ਕਰਦੇ ਆਏ ਹਨ। ਹੁਣ ਭਾਜਪਾ ਤੋਂ ਐੱਨਡੀਏ ਸ਼ਬਦ ਆਉਣ ਕਰਕੇ ਹੀ ਇਹ ਅੰਦਾਜ਼ਾ ਹਰ ਕੋਈ ਲਾ ਰਿਹਾ ਹੈ।

ਕਿ ਪੰਜਾਬ ਵਿੱਚ ਇੱਕ ਵਾਰ ਫਿਰ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਆਪਸ ਵਿੱਚ ਗੱਠਜੋੜ ਹੋ ਸਕਦਾ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਤੋਂ ਲੈ ਕੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ  ਵੀ ਅਕਾਲੀ ਦਲ ਨਾਲ ਗੱਠਜੋੜ ਦੀ ਵਕਾਲਤ ਕਰਦੇ ਆਏ ਹਨ ਹੁਣ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਪੰਜਾਬ ਦੀ ਸੱਤਾ ਵਿੱਚ ਆਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਲੈਣ ਨੂੰ ਤਿਆਰ ਹੈ ਅਤੇ ਜਲਦ ਹੀ ਇਸ ਸਬੰਧੀ ਫੈਸਲਾ ਵੀ ਕੀਤਾ ਜਾ ਸਕਦਾ ਹੈ ਹਾਲਾਂਕਿ ਸੀਟ ਦੀ ਵੰਡ ਤੋਂ ਲੈ ਕੇ ਗੱਠਜੋੜ ਦੀ ਸ਼ਰਤ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਉੱਚ ਪੱਧਰੀ ਮੀਟਿੰਗ ਦਿੱਲੀ ਵਿਖੇ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ।

ਇਥੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪਹਿਲਾਂ ਵੀ ਰਹਿ ਚੁੱਕਾ ਹੈ ਅਤੇ ਦੋਵਾਂ ਪਾਰਟੀਆਂ ਨੇ ਮਿਲ ਕੇ ਕਈ ਵਾਰ ਪੰਜਾਬ ਦੀ ਸੱਤਾ ਵਿੱਚ ਕਬਜ਼ਾ ਕਰਦੇ ਹੋਏ ਸਰਕਾਰ ਵੀ ਬਣਾਈ ਹੋਈ ਹੈ। ਖੇਤੀ ਕਾਨੂੰਨਾਂ ਸਬੰਧੀੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿੱਚ ਦਰਾੜ ਆ ਗਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਗੱਠਜੋੜ ਨੂੰ ਤੋੜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਲਗਭਗ 6 ਸਾਲਾਂ ਬਾਅਦ ਮੁੜ ਤੋਂ ਇਹ ਇਕੱਠੇ ਹੋਣ ਜਾ ਰਹੇ ਹਨ।

ਇਹ ਵੀ ਪੜ੍ਹੋ : Haryana News: ਚੰਡੀਗੜ੍ਹ-ਹਰਿਦੁਆਰ ਵਿਚਕਾਰ 23 ਅਕਤੂਬਰ ਤੋਂ ਸ਼ੁਰੂ ਹੋਵੇਗੀ ਐਚਵੀਏਸੀ ਬੱਸ ਸੇਵਾ: ਅਨਿਲ ਵਿਜ

About The Author

Related Posts