Holiday News: 23 ਸਤੰਬਰ ਨੂੰ ਛੁੱਟੀ ਦਾ ਐਲਾਨ, ਇਹ ਸਾਰੇ ਅਦਾਰੇ ਰਹਿਣਗੇ ਬੰਦ

ਬੈਂਕਿੰਗ ਸੈਕਟਰ ਇਸ ਛੁੱਟੀ ਤੋਂ ਰਹੇਗਾ ਬਾਹਰ; ਪਹਿਲਾਂ ਤੋਂ ਨਿਰਧਾਰਿਤ ਪ੍ਰੀਖਿਆਵਾਂ ਵਾਲੇ ਅਦਾਰਿਆਂ ’ਤੇ ਲਾਗੂ ਨਹੀਂ ਹੋਵੇਗਾ ਹੁਕਮ

Satinder Mathur  Picture
Published On

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ 23 ਸਤੰਬਰ 2026 (ਬੁੱਧਵਾਰ) ਨੂੰ ਜ਼ਿਲ੍ਹਾ ਫ਼ਰੀਦਕੋਟ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ 23 ਸਤੰਬਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ, ਫਰਦ ਕੇਂਦਰਾਂ ਆਦਿ ਵਿੱਚ ਛੁੱਟੀ ਰਹੇਗੀ। ਹਾਲਾਂਕਿ ਇਸ ਹੁਕਮ ਤੋਂ ਬੈਂਕਿੰਗ ਸੈਕਟਰ ਨੂੰ ਬਾਹਰ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: Gold Price Today: ਸਰਾਫਾ ਬਾਜ਼ਾਰ ’ਚ ਸਸਤਾ ਹੋਇਆ ਸੋਨਾ, ਚਾਂਦੀ ਦੀ ਵੀ ਘਟੀ ਚਮਕ

ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ 23 ਸਤੰਬਰ 2026 ਨੂੰ ਕਿਸੇ ਵਿੱਦਿਅਕ ਅਦਾਰੇ ਜਾਂ ਪ੍ਰੀਖਿਆ ਕੇਂਦਰ ਵਿੱਚ ਪ੍ਰੀਖਿਆ ਪਹਿਲਾਂ ਤੋਂ ਨਿਰਧਾਰਿਤ ਕੀਤੀ ਗਈ ਹੈ ਤਾਂ ਉਨ੍ਹਾਂ ਪ੍ਰੀਖਿਆ ਕੇਂਦਰਾਂ/ਅਦਾਰਿਆਂ ’ਤੇ ਇਹ ਛੁੱਟੀ ਸਬੰਧੀ ਹੁਕਮ ਲਾਗੂ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਸਮਾਗਮ ਕਰਵਾਏ ਜਾ ਰਹੇ ਹਨ।

About The Author

Related Posts