Fazilka Latest News: ਫਾਜ਼ਿਲਕਾ ’ਚ ਅਮਿਤ ਰਿਣਵਾ ਤੇ ਅਤੁਲ ਨਾਗਪਾਲ ਨੇ ਸੰਭਾਲੇ ਚੇਅਰਮੈਨ ਦੇ ਅਹੁਦੇ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮੇਤ ਵਿਧਾਇਕਾਂ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਦਿੱਤੀਆਂ ਵਧਾਈਆਂ

Satinder Mathur  Picture
Published On

Fazilka Latest News: ਫਾਜ਼ਿਲਕਾ,(ਸੱਚ ਕਹੂੰ ਨਿਊਜ਼/ਹਿੰ.ਸ.)। ਫਾਜ਼ਿਲਕਾ ਤੋਂ ਅਮਿਤ ਰਿਣਵਾ ਨੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਅਤੇ ਅਤੁਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਰਵਾਏ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਦੋਵੇਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ। ਡਾ. ਬਲਜੀਤ ਕੌਰ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਕਈ ਫ਼ੈਸਲੇ ਲਏ ਗਏ ਹਨ ਅਤੇ ਵਿਕਾਸ ਤੇ ਲੋਕ ਭਲਾਈ ਦੇ ਕੰਮ ਲਗਾਤਾਰ ਜਾਰੀ ਹਨ। 

ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਅਤੇ ਲੰਬਿਤ ਕੰਮਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾਣ। ਇਸ ਮੌਕੇ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਵਿਧਾਇਕ ਬੱਲੂਆਣਾ ਗੋਲਡੀ ਮੁਸਾਫ਼ਿਰ ਨੇ ਵੀ ਅਮਿਤ ਰਿਣਵਾ ਅਤੇ ਅਤੁਲ ਨਾਗਪਾਲ ਨੂੰ ਅਹੁਦੇ ਸੰਭਾਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਮੁਸ਼ਕਲਾਂ ਲੈ ਕੇ ਨਵ-ਨਿਯੁਕਤ ਚੇਅਰਮੈਨਾਂ ਕੋਲ ਆਉਣਗੇ ਅਤੇ ਉਮੀਦ ਹੈ ਕਿ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਗੰਭੀਰਤਾ ਨਾਲ ਕੰਮ ਕਰਨਗੇ। ਵਿਧਾਇਕਾਂ ਨੇ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਸਰਕਾਰ ਪੱਧਰ ’ਤੇ ਦਖ਼ਲ ਦੀ ਲੋੜ ਹੋਵੇਗੀ ਤਾਂ ਉਹ ਵੀ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ।ਵਿਧਾਇਕਾਂ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਮੁਆਫ਼ੀ, ਸਿਹਤ ਸਹੂਲਤਾਂ, ਸਰਕਾਰੀ ਨੌਕਰੀਆਂ, ਨਹਿਰੀ ਪਾਣੀ, ਸੜਕਾਂ ਅਤੇ ਹਸਪਤਾਲਾਂ ਦੇ ਸੁਧਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ।

ਇਹ ਵੀ ਪੜ੍ਹੋ: War Against Drugs Punjab: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ, 26 ਦਿਨਾਂ ਵਿੱਚ 369 ਮੁਲਜ਼ਮ ਗ੍ਰਿਫ਼ਤਾਰ

ਐੱਸਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਚੇਅਰਮੈਨ ਪਲੈਨਿੰਗ ਬੋਰਡ ਉਪਕਾਰ ਸਿੰਘ ਜਾਖੜ ਨੇ ਵੀ ਨਵ-ਨਿਯੁਕਤ ਚੇਅਰਮੈਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਵਰਕਰਾਂ ਦੀ ਮਿਹਨਤ ਅਤੇ ਵਫ਼ਾਦਾਰੀ ਨੂੰ ਮਾਣ ਦਿੱਤਾ ਗਿਆ ਹੈ। ਉਨ੍ਹਾਂ ਅਮਿਤ ਰਿਣਵਾ ਅਤੇ ਅਤੁਲ ਨਾਗਪਾਲ ਨੂੰ ਆਪਣੇ-ਆਪਣੇ ਅਦਾਰਿਆਂ ਦੇ ਕੰਮ ਪੂਰੀ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ।ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਮਨਦੀਪ ਕੁਮਾਰ, ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫ਼ਸਰ ਪਰਮਿੰਦਰ ਸਿੰਘ ਗਿੱਲ, ਜੇਈ ਸਤਨਾਮ ਸਿੰਘ, ਆਪ ਆਗੂ ਅਰੁਣ ਨਾਰੰਗ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

About The Author

Related Posts