Punjab
Amit Shah: ਅਮਿਤ ਸ਼ਾਹ ਪਿੰਡ ਤੂਰ ਬੰਜਾਰਾ ਪਹੁੰਚੇ, ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਗੁਲਜ਼ਾਰ ਸਿੰਘ ਨੇ ਪਿਛਲੇ ਮਹੀਨੇ ਖ਼ੁਦਕੁਸ਼ੀ ਕਰ ਲਈ ਸੀ
Amit Shah: ਸੰਗਰੂਰ (ਨਰੇਸ਼ ਕੁਮਾਰ)। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰ ਬੰਜਾਰਾ ਪਹੁੰਚੇ। ਇੱਥੇ ਉਨ੍ਹਾਂ ਨੇ ਪਿਛਲੇ ਮਹੀਨੇ ਖ਼ੁਦਕੁਸ਼ੀ ਕਰਨ ਵਾਲੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਲਜ਼ਾਰ ਸਿੰਘ ਦੇ ਭਰਾ, ਪਤਨੀ ਅਤੇ ਦੋਵਾਂ ਪੁੱਤਰਾਂ ਨਾਲ ਗੱਲਬਾਤ ਕੀਤੀ। ਜਾਣਕਾਰੀ ਅਨੁਸਾਰ, ਅਮਿਤ ਸ਼ਾਹ ਹੈਲੀਕਾਪਟਰ ਰਾਹੀਂ ਗੁਰਦਾਸਪੁਰ ਤੋਂ ਦਿੜ੍ਹਬਾ ਮੰਡੀ ਦੀ ਦਾਣਾ ਮੰਡੀ ਪਹੁੰਚੇ, ਜਿੱਥੋਂ ਉਹ ਸੜਕੀ ਰਸਤੇ ਰਾਹੀਂ ਪਿੰਡ ਤੂਰ ਬੰਜਾਰਾ ਆਏ। ਗੁਲਜ਼ਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੁਝ ਦਿਨ ਪਹਿਲਾਂ ਜਲੰਧਰ ਵਿੱਚ ਅਮਿਤ ਸ਼ਾਹ ਦੇ ਦੌਰੇ ਦੌਰਾਨ ਵੀ ਉਨ੍ਹਾਂ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਸੀ।
ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਨੇ ਪਿਛਲੇ ਮਹੀਨੇ ਖ਼ੁਦਕੁਸ਼ੀ ਕਰ ਲਈ ਸੀ ਤੇ ਇਸ ਤੋਂ ਪਹਿਲਾਂ ਵੀਡੀਓ ਬਣਾ ਕੇ ਕੁਝ ਲੋਕਾਂ 'ਤੇ ਇਹ ਦੋਸ਼ ਲਗਾਏ ਸਨ ਕਿ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਬੋਲਣ ਕਾਰਨ ਬਹੁਤ ਤੰਗ ਪ੍ਰੇਸ਼ਾਨ ਕੀਤਾ ਗਿਆ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪਰਿਵਾਰ ਵੱਲੋਂ ਇਕ ਮਹੀਨੇ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਗੁਲਜ਼ਾਰ ਸਿੰਘ ਦੇ ਫੁੱਲ (ਅਸਥੀਆਂ) ਘਰ ਵਿਚ ਹੀ ਸਾਂਭੇ ਹੋਏ ਹਨ ਤੇ ਹਜੇ ਤਕ ਉਸ ਦੀ ਅੰਤਿਮ ਅਰਦਾਸ ਵੀ ਨਹੀਂ ਕੀਤੀ ਗਈ। ਇਸ ਮਗਰੋਂ ਗ੍ਰਹਿ ਮੰਤਰੀ ਮਾਨਸਾ ਜਾਣਗੇ ਤੇ ਉੱਥੇ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਜਾਣ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ।
Read Also : ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਕਾਰਨ ਮਾਨਸਾ ’ਚ ਪੁਲਿਸ ਦਾ ਸਖਤ ਪਹਿਰਾ