Amit Shah: ਲੁਧਿਆਣਾ ਦੇ ਦੁਸ਼ਹਿਰਾ ਸਮਾਗਮ ’ਚ ਸ਼ਾਮਲ ਹੋਣਗੇ ਅਮਿਤ ਸ਼ਾਹ

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ

Satinder Mathur  Picture
Published On

Amit Shah: ਲੁਧਿਆਣਾ, (ਸੱਚ ਕਹੂੰ ਨਿਊਜ਼/ਹਿੰ.ਸ.)। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੇ ਇੱਕ ਰੋਜ਼ਾ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਜਿੱਥੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ। ਉੱਥੇ ਸ਼ਾਮ ਨੂੰ ਲੁਧਿਆਣਾ ਦੇ ਦਰੇਸੀ ਗਰਾਉਂਡ ਵਿੱਚ ਹੋਣ ਵਾਲੇ ਰਾਵਣ ਦਹਿਨ ਸਮਾਗਮ ਵਿੱਚ ਵੀ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਸੋਮਵਾਰ ਨੂੰ ਲੁਧਿਆਣਾ ਵਿੱਚ ਦਿੱਤੀ।

ਅਨਿਲ ਸਰੀਨ ਨੇ ਕਿਹਾ ਕਿ ਜਿਨ੍ਹਾਂ ਤਿੰਨ ਪਰਿਵਾਰਾਂ ਨਾਲ ਅਮਿਤ ਸ਼ਾਹ ਮੁਲਾਕਾਤ ਕਰਨ ਆ ਰਹੇ ਹਨ, ਉਹ ਪਰਿਵਾਰ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਦੇ ਪ੍ਰਤੀਕ ਬਣ ਗਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਗਵਾਨ ਸ੍ਰੀ ਰਾਮ ਨੇ ਰਾਵਣ ਨੂੰ ਲੜਾਈ ਦੇ ਮੈਦਾਨ ਵਿੱਚ ਮਾਰਿਆ ਸੀ, ਉਸੇ ਤਰ੍ਹਾਂ ਹੁਣ ਪੰਜਾਬ ਨੂੰ ਨਸ਼ੇ ਰੂਪੀ ਰਾਵਣ ਤੋਂ ਮੁਕਤ ਕਰਵਾਉਣਾ ਹੈ। ਭਾਜਪਾ ਦਾ ਸੰਕਲਪ ਹੈ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ 31 ਦਸੰਬਰ, 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦਾ ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਪੰਜਾਬ ਨਸ਼ਿਆਂ ਦੇ ਦਰਦ ਨਾਲ ਜੂਝ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਦੇਸ਼ ਦੌਰੇ ’ਤੇ ਮੌਜ-ਮਸਤੀ ਕਰ ਰਹੇ ਹਨ। ਭਾਜਪਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਲਾਵਾਰਸ ਛੱਡ ਦਿੱਤਾ ਹੈ, ਜਦਕਿ ਭਾਜਪਾ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ: Alisher Road Accident: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਸਭ ਤੋਂ ਪਹਿਲਾਂ ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਮਾਨਸਾ ਵਿਖੇ ਮਾਰੇ ਗਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ। ਝੋਟਾ ਦੇ ਪਿਤਾ ਭੀਮ ਸਿੰਘ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਨਸਾਫ਼ ਦੀ ਗੁਹਾਰ ਲਗਾਈ ਸੀ। ਅੰਤ ਵਿੱਚ ਉਹ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰ ਬੰਜਾਰਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਏ ਗੁਲਜ਼ਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਅਨਿਲ ਸਰੀਨ ਨੇ ਦੱਸਿਆ ਕਿ ਅਮਿਤ ਸ਼ਾਹ ਸ਼ਾਮ ਨੂੰ ਲੁਧਿਆਣਾ ਦੇ ਦਰੇਸੀ ਮੈਦਾਨ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

About The Author

Related Posts