Amritsar News: ਅੰਮ੍ਰਿਤਸਰ ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ, ਲੋੜ ਪੈਣ ‘ਤੇ ਕਰੋ ਇਹ ਕੰਮ

Sach Kahoon Punjabi Desk Picture
Published On

Amritsar News: ਅੰਮ੍ਰਿਤਸਰ (ਰਾਜਨ ਮਾਨ)। ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਕਿਸੇ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਰਾਤ ਦੇ ਸਮੇਂ ਦੌਰਾਨ ਬਲਾਕਆਉਟ ਕੀਤਾ ਜਾਂਦਾ ਹੈ ਤਾਂ ਜਿਲ੍ਹੇ ਦੇ ਬਹੁਤ ਸਾਰੇ ਕਮਰਸ਼ੀਅਲ ਅਦਾਰੇ/ਹੋਟਲਾਂ/ਰੈਸਟੋਰੈਂਟਾਂ ਵਲੋਂ ਇਸਦੀ ਪਾਲਣਾ ਮੁਕੰਮਲ ਤੌਰ ਤੇ ਨਹੀਂ ਕੀਤੀ ਜਾਂਦੀ ਹੈ ਅਤੇ ਉਨਾਂ ਦੇ ਅਦਾਰਿਆਂ ਵਿੱਚ ਲਾਈਆਂ ਜੱਗਦੀਆਂ ਰਹਿੰਦੀਆਂ ਹਨ, ਜਿਸ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ।

Read Also : IPL 2025: ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਕਾਰਨ IPL ਮੁਲਤਵੀ, ਜਾਣੋ IPL ਅਧਿਕਾਰੀ ਦਾ ਬਿਆਨ

ਇਸ ਸਬੰਧ ਵਿੱਚ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹਾ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਆਉਂਦੇ ਸਮੂਹ ਸਾਰੇ ਕਮਰਸ਼ੀਅਲ ਅਦਾਰੇ/ਹੋਟਲਾਂ/ਰੈਸਟੋਰੈਂਟਾਂ ਪਾਸੋਂ ਰਾਤ ਦੇ ਸਮੇਂ ਦੌਰਾਨ ਮੁਕੰਮਲ ਤੌਰ ਤੇ ਬਲਾਕਆਉਟ ਦੇ ਆਦੇਸ਼ਾਂ ਦੀ ਪਾਲਣਾ ਕਰਵਾਈ ਜਾਵੇ ਤਾਂ ਜੋ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨਾਂ ਹੁਕਮਾਂ ਦੀ ਪਾਲਣਾ ਨਹੀਂ ਯਕੀਨੀ ਬਣਾਈ ਜਾਂਦੀ ਤਾਂ ਸਬੰਧਤਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Amritsar News

Comments

Post Your Comment

About The Author

Related Posts