Amritsar Immigration News: ਅੰਮ੍ਰਿਤਸਰ ’ਚ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ
ਅੰਮ੍ਰਿਤਸਰ ’ਚ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਪੱਲਵੀ ਮਿਸ਼ਰਾ ਵੱਲੋਂ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ’ਚ ਐੱਮਐੱਸ ਡੀਵਾਈ ਮੈਨੇਜਮੈਂਟ ਕੰਨਸਲਟੈਂਸੀ ਪ੍ਰਾਈਵੇਟ ਲਿਮਟਿਡ, (ਐਮਐਸ ਡੀਵਾਈ ਮੈਨੇਜਮੈਂਟ ਕੰਸਲਟੈਂਸੀ ਪ੍ਰਾਈਵੇਟ ਲਿਮਟਿਡ) ਐੱਸਸੀਓ ਨੰਬਰ 110-111, 97 ਏਕੜ ਸਕੀਮ, ਰਣਜੀਤ ਐਵੇਨਿਊ, ਡੀ-ਬਲਾਕ, ਅੰਮ੍ਰਿਤਸਰ ਤੇ ਪ੍ਰਭਵੀਜ਼ਾ ਡਾਟ ਕਾਮ, (ਪ੍ਰਬਵਿਸਾ.ਕਾੱਮ) ਐੱਸਸੀਓ ਨੰਬਰ 122, ਪਹਿਲੀ ਮੰਜ਼ਿਲ, ਬੀ-ਬਲਾਕ, ਰਣਜੀਤ ਐਵੇਨਿਊ, ਅੰਮ੍ਰਿਤਸਰ ਸ਼ਾਮਲ ਹਨ। ਜਾਰੀ ਹੁਕਮਾਂ ਅਨੁਸਾਰ, ਐੱਮਐੱਸਡੀਵਾਈ ਮੈਨੇਜਮੈਂਟ ਕੰਨਸਲਟੈਂਸੀ ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ ਨੰਬਰ ਐੱਮ.ਏ./ਐੱਲ.ਐੱਫ਼.ਏ./(3)/874 ਮਿਤੀ 5 ਮਾਰਚ 2025 ਰੱਦ ਕਰਨ ਸਬੰਧੀ ਕਾਰਵਾਈ ਕੀਤੀ ਗਈ ਹੈ।
ਇਸੇ ਤਰ੍ਹਾਂ ਪ੍ਰਭਵੀਜ਼ਾ ਡਾਟ ਕਾਮ ਦਾ ਲਾਇਸੈਂਸ ਨੰਬਰ ਡੀ.ਐੱਮ.-ਏ.ਐੱਸ.ਆਰ./ਐੱਮ.ਏ.-/-1(6)/466 ਮਿਤੀ 4 ਮਾਰਚ 2021 ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੋਵਾਂ ਮਾਮਲਿਆਂ ’ਚ ਜਾਰੀ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਨਿਯਮਾਂ ਅਨੁਸਾਰ ਅਗਲੇ ਕਦਮ ਚੁੱਕਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਵਿਦੇਸ਼ ਜਾਣ, ਵਰਕ ਪਰਮਿਟ ਜਾਂ ਹੋਰ ਇਮੀਗ੍ਰੇਸ਼ਨ ਸੇਵਾਵਾਂ ਲੈਣ ਤੋਂ ਪਹਿਲਾਂ ਸਬੰਧਤ ਏਜੰਟ ਜਾਂ ਕੰਸਲਟੈਂਸੀ ਦੇ ਲਾਇਸੈਂਸ ਦੀ ਵੈਧਤਾ ਦੀ ਜਾਂਚ ਜ਼ਰੂਰ ਕਰਨ। ਇਸ ਤੋਂ ਇਲਾਵਾ, ਆਪਣੇ ਪਾਸਪੋਰਟ, ਹੋਰ ਜ਼ਰੂਰੀ ਦਸਤਾਵੇਜ਼ ਤੇ ਪੈਸਿਆਂ ਦਾ ਲੈਣ-ਦੇਣ ਕਰਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਜਾਂ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕੇ। Punjab News
ਇਹ ਵੀ ਪੜ੍ਹੋ : Abhijit Deepke: ਦਿੱਲੀ ’ਚ ਪੈਰ ਰੱਖਦੇ ਹੀ ਸੀਜੇਪੀ ਮੁਖੀ ਅਭਿਜੀਤ ਦੀਪਕੇ ਨੂੰ ਪੁਲਿਸ ਹਿਰਾਸਤ ’ਚ ਲਿਆ