Punjab
Amritsar Bomb Threat: ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਭੇਜਿਆ ਘਰ
ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਪੁਲਿਸ ਜਾਂਚ ’ਚ ਜੁਟੀ ਅਮਿਤ ਸ਼ਾਹ ਦੀ ਜਲੰਧਰ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਣ ਵਾਲੇ ਸਕੂਲਾਂ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਤੇ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਸ਼ਾਮਲ ਹਨ। ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਬੁੱਧਵਾਰ ਨੂੰ ਸਕੂਲ ਪਹੁੰਚ ਰਹੇ ਬੱਚਿਆਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ। ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖ਼ਾਲਸਾ ਦੀਵਾਨ ਨਾਲ ਸਬੰਧਤ ਹੈ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਧਮਕੀ ਭਰੀ ਈਮੇਲ ਦੀ ਸੱਚਾਈ ਤੇ ਇਸ ਨੂੰ ਭੇਜਣ ਵਾਲੇ ਸਰੋਤ ਦਾ ਪਤਾ ਲਾਉਣ ਲਈ ਤਕਨੀਕੀ ਜਾਂਚ ਕਰ ਰਹੇ ਹਨ। Amritsar Bomb Threat
ਇਹ ਵੀ ਪੜ੍ਹੋ : Nepal Floods: ਮੀਂਹ ਤੇ ਹੜ੍ਹ ਨਾਲ ਨੇਪਾਲ ਚੀਨ ਜ਼ਮੀਨੀ ਵਪਾਰ ਨੂੰ ਪੂਰੀ ਤਰ੍ਹਾਂ ਠੱਪ, ਤਿਉਹਾਰਾਂ ਤੋਂ ਪਹਿਲਾਂ ਸਪਲਾਈ ਚੇਨ ਪ੍ਰਭਾਵਿਤ