Amritsar News: ਅੰਮ੍ਰਿਤਸਰ ਸਰਹੱਦ ਨੇੜੇ ਬੀਐੱਸਐੱਫ ਨੇ ਹੈਰੋਇਨ ਤੇ ਡਰੋਨ ਕੀਤਾ ਬਰਾਮਦ

ਅੰਮ੍ਰਿਤਸਰ ਸਰਹੱਦ ਨੇੜੇ ਬੀਐੱਸਐੱਫ ਨੇ ਹੈਰੋਇਨ ਤੇ ਡਰੋਨ ਕੀਤਾ ਬਰਾਮਦ

Khushdeep Singh Picture
Published On

ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਦੇ ਰਾਜਾਤਾਲ ਇਲਾਕੇ ਵਿੱਚ ਬੀਐੱਸਐੱਫ ਨੇ ਤਲਾਸ਼ੀ ਮੁਹਿੰਮ ਦੌਰਾਨ ਕਰੀਬ ਇੱਕ ਕਿਲੋ ਹੈਰੋਇਨ ਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਬਰਾਮਦਗੀ ਬੀਓਪੀ ਦੇ ਨੇੜੇ ਕੀਤੀ ਗਈ। ਜਾਣਕਾਰੀ ਅਨੁਸਾਰ 181 ਬਟਾਲੀਅਨ ਬੀਐੱਸਐੱਫ ਦੀ ਡੀ ਕੰਪਨੀ ਦੇ ਜਵਾਨਾਂ ਵੱਲੋਂ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਜਵਾਨਾਂ ਨੂੰ ਇੱਕ ਸ਼ੱਕੀ ਪੈਕੇਟ ਮਿਲਿਆ। ਪੈਕੇਟ ਦੀ ਜਾਂਚ ਕਰਨ ’ਤੇ ਇਸ ਵਿੱਚ ਕਰੀਬ ਇੱਕ ਕਿਲੋ ਹੈਰੋਇਨ, ਇੱਕ ਛੋਟਾ ਡਰੋਨ ਤੇ ਕੁਝ ਪੈਕਿੰਗ ਸਮੱਗਰੀ ਬਰਾਮਦ ਹੋਈ। ਬਰਾਮਦਗੀ ਸਬੰਧੀ ਬੀਐੱਸਐੱਫ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। 181 ਬਟਾਲੀਅਨ ਬੀਐੱਸਐੱਫ ਦੀ ਡੀ ਕੰਪਨੀ ਦੇ ਕੰਪਨੀ ਕਮਾਂਡਰ ਸੁਨੀਲ ਕੁਮਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ’ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਸਰਹੱਦ ਪਾਰੋਂ ਭਾਰਤੀ ਖੇਤਰ ’ਚ ਪਹੁੰਚਾਈ ਗਈ ਹੋ ਸਕਦੀ ਹੈ। ਹਾਲਾਂਕਿ ਅਜੇ ਤੱਕ ਹੈਰੋਇਨ ਤੇ ਡਰੋਨ ਨਾਲ ਜੁੜੇ ਕਿਸੇ ਵਿਅਕਤੀ ਦੀ ਪਛਾਣ ਨਹੀਂ ਹੋਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਬਰਾਮਦ ਸਮੱਗਰੀ ਦੇ ਆਧਾਰ ’ਤੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਜਾਂਚ ਦੌਰਾਨ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਡਰੋਨ ਕਿੱਥੋਂ ਆਇਆ, ਇਸ ਨੂੰ ਕੌਣ ਚਲਾ ਰਿਹਾ ਸੀ ਤੇ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਕਿਸ ਵਿਅਕਤੀ ਤੱਕ ਪਹੁੰਚਾਈ ਜਾਣੀ ਸੀ। ਮਾਮਲੇ ਦੀ ਜਾਂਚ ਜਾਰੀ ਹੈ। Amritsar News

ਇਹ ਵੀ ਪੜ੍ਹੋ : Weather Update: ਉਤਰਾਖੰਡ ’ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ, ਹਿਮਾਚਲ ਤੇ ਉੱਤਰ ਪ੍ਰਦੇਸ਼ ’ਚ ਵੀ ਭਾਰੀ ਮੀਂਹ ਦੀ ਉਮੀਦ

About The Author

Related Posts