Amritsar News: ਅੰਮ੍ਰਿਤਸਰ ਪੁਲਿਸ ਨੇ 20 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਵੱਡੇ ਡਰੱਗ ਤਸਕਰੀ ਨੈਟਵਰਕ ਦਾ ਪਰਦਾਫਾਸ਼

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਅੰਦਾਜ਼ਨ ਕੀਮਤ 140 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਿਦੇਸ਼ ’ਚ ਬੈਠੇ ਇੱਕ ਹੈਂਡਲਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਿਹਾ ਸੀ। ਪੁਲਿਸ ਅਨੁਸਾਰ, ਇਸ ਹੈਂਡਲਰ ਦੇ ਸਬੰਧ ਸਰਹੱਦ ਪਾਰ ਸਰਗਰਮ ਡਰੱਗ ਤਸਕਰਾਂ ਨਾਲ ਹਨ।

ਇਹ ਖਬਰ ਵੀ ਪੜ੍ਹੋ : Bhogapuram Airport: PM ਨੇ ਭੋਗਪੁਰਮ ਵਿਖੇ ਅੱਲੂਰੀ ਸੀਤਾਰਾਮ ਰਾਜੂ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੀਤਾ ਉਦਘਾਟਨ

ਮੁਲਜ਼ਮ ਦਾ ਕੰਮ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਹੁੰਚਾਈ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰਨਾ ਤੇ ਉਸ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਸਪਲਾਈ ਕਰਨਾ ਸੀ। ਇਸ ਮਾਮਲੇ ਸਬੰਧੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਥਾਣੇ ’ਚ ਐੱਨਡੀਪੀਐੱਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ, ਪੂਰੇ ਗਿਰੋਹ ਦਾ ਪਰਦਾਫਾਸ਼ ਕਰਨ ਤੇ ਪਹਿਲਾਂ ਫੜੇ ਗਏ ਡਰੱਗ ਤਸਕਰੀ ਮਾਡਿਊਲਾਂ ਨਾਲ ਇਸ ਦੇ ਸੰਭਾਵਿਤ ਸਬੰਧਾਂ ਦੀ  ਵੀ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਤਹਿਤ ਸਰਹੱਦ ਪਾਰ ਤੋਂ ਚੱਲ ਰਹੇ ਡਰੱਗ ਤਸਕਰੀ ਨੈੱਟਵਰਕਾਂ ਖਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। Amritsar News

About The Author

Related Posts