Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਮੁਲਜ਼ਮਾਂ ਕੋਲੋਂ 6 ਆਧੁਨਿਕ ਪਿਸਤੌਲ ਅਤੇ 14 ਜ਼ਿੰਦਾ ਕਾਰਤੂਸ ਬਰਾਮਦ ਕੀਤੇ

Satinder Mathur  Picture
Published On

Amritsar News : ਅੰਮ੍ਰਿਤਸਰ (ਰਾਜਨ ਮਾਨ)। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਹਰਮਨਦੀਪ ਸਿੰਘ ਉਰਫ਼ ਹਰਮਨ, ਮਨੀਸ਼ ਸਿੰਘ ਉਰਫ਼ ਮਨੀਸ਼, ਕਿਸ਼ਨ ਸਿੰਘ ਅਤੇ ਇੱਕ ਨਾਬਾਲਿਗ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 6 ਆਧੁਨਿਕ ਪਿਸਤੌਲ ਅਤੇ 14 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸਾਰਾ ਆਪਰੇਸ਼ਨ ਇੰਟੈਲੀਜੈਂਸ ਅਧਾਰਿਤ ਸੀ, ਜਿਸ ਨੂੰ ਐਂਟੀ ਨਾਰਕੋਟਿਕ ਆਪਰੇਸ਼ਨ ਸੈੱਲ ਵੱਲੋਂ ਅੰਜਾਮ ਦਿੱਤਾ ਗਿਆ। 

ਇਹ ਵੀ ਪੜ੍ਹੋ: FiringIn Tarn Taran: ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ, ਜਾਂਚ ਜਾਰੀ

ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁੱਖ ਮੁਲਜ਼ਮ ਆਕਾਸ਼ਦੀਪ ਸਿੰਘ ਪਾਕਿਸਤਾਨ ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨਾਂ ਰਾਹੀਂ ਅਟਾਰੀ ਸੈਕਟਰ ਵਿੱਚ ਸੁੱਟੀਆਂ ਜਾਣ ਵਾਲੀਆਂ ਹਥਿਆਰਾਂ ਦੀਆਂ ਖੇਪਾਂ ਨੂੰ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦਾ ਸੀ। ਪੁਲਿਸ ਮੁਤਾਬਕ ਆਕਾਸ਼ਦੀਪ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਕੱਟ ਚੁੱਕਾ ਹੈ। ਸਾਲ 2020 ਵਿੱਚ ਲੋਪੋਕੇ ਥਾਣੇ ਵਿੱਚ ਦਰਜ ਦੋ ਕਿਲੋ ਹੈਰੋਇਨ ਮਾਮਲੇ ਵਿੱਚ ਉਹ ਗ੍ਰਿਫ਼ਤਾਰ ਹੋਇਆ ਸੀ ਅਤੇ 23 ਮਾਰਚ 2026 ਨੂੰ ਜੇਲ੍ਹ ਤੋਂ ਬਾਹਰ ਆਇਆ ਸੀ।

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸ ਨੇ ਮੁੜ ਸਰਹੱਦ ਪਾਰ ਤਸਕਰਾਂ ਨਾਲ ਸੰਪਰਕ ਕਰਕੇ ਆਪਣਾ ਨੈੱਟਵਰਕ ਸਰਗਰਮ ਕਰ ਲਿਆ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਆਕਾਸ਼ਦੀਪ ਨੇ ਆਪਣੇ ਇਲਾਕੇ ਦੇ ਨੌਜਵਾਨਾਂ ਅਤੇ ਇੱਕ ਨਾਬਾਲਿਗ ਨੂੰ ਪੈਸਿਆਂ ਦਾ ਲਾਲਚ ਦੇ ਕੇ ਇਸ ਧੰਦੇ ਵਿੱਚ ਜੋੜਿਆ ਹੋਇਆ ਸੀ।

amritsir news
Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਅਤੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ‘ਤੇ ਨਜ਼ਰ ਰੱਖਣ ਦੀ ਲੋੜ ਹੈ।

About The Author

Related Posts