Amritsar News: 2 ਹੈਂਡ ਗ੍ਰੇਨੇਡ ਸਣੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ

ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ

Satinder Mathur  Picture
Published On

(ਸੱਚ ਕਹੂੰ ਨਿਊਜ਼/ਸ਼ਬਦ)। ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। 

ਇਹ ਵੀ ਪੜ੍ਹੋ: Kanpur Drug seizure: ਦਸ ਕਰੋੜ ਰੁਪਏ ਦੀ ਨਸ਼ੀਲੇ ਪਦਾਰਥ ਦੀ ਖੇਪ ਕਾਨਪੁਰ ’ਚ ਜ਼ਬਤ, ਡਰਾਈਵਰ ਗ੍ਰਿਫ਼ਤਾਰ

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਇੱਕ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਘਰਿੰਡਾ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

About The Author

Related Posts