Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Education News: ਗਰਮੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀ ਲੈਣ ਮੌਕੇ ਦਾ ਫ਼ਾਇਦਾ, ਕੰਪਿਊਟਰ ਕੋਰਸ ਦਾ ਸ਼ਾਨਦਾਰ ਆਫ਼ਰ

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਕੰਪਿਊਟਰ ਕੋਰਸਾਂ ਲਈ ਦਾਖਲੇ ਸ਼ੁਰੂ

Ravinder Sharma Picture
Published On

ਮੋਹਾਲੀ। ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਵਿਸਥਾਰ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵਾਂ ਕੰਪਿਊਟਰ ਸੈਂਟਰ ਸ਼ੁਰੂ ਕੀਤਾ ਗਿਆ ਹੈ। ਇਸ ਸੈਂਟਰ ਵਿੱਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਨਾਮਾਤਰ ਫੀਸਾਂ ’ਤੇ ਕੰਪਿਊਟਰ ਸਿੱਖਿਆ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਹਰਬੰਸ ਸਿੰਘ ਨੇ ਦੱਸਿਆ ਕਿ ਸੈਂਟਰ ਵਿੱਚ ਬੇਸਿਕ ਕੰਪਿਊਟਰ ਕੋਰਸ (3 ਮਹੀਨੇ), ਪ੍ਰੋਫੈਸ਼ਨਲ ਕੰਪਿਊਟਰ ਕੋਰਸ (6 ਮਹੀਨੇ) ਅਤੇ ਪ੍ਰੋਫੈਸ਼ਨਲ ਟੈਲੀ ਅਕਾਊਟੈਂਸੀ ਕੋਰਸ (3 ਮਹੀਨੇ) ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਦੌਰਾਨ ਸਕੂਲਾਂ ਅਤੇ ਕਾਲਜਾਂ ਵਿੱਚ ਗਰਮੀ ਦੀਆਂ ਛੁੱਟੀਆਂ ਹੋਣ ਕਾਰਨ ਵਿਦਿਆਰਥੀ ਇਸ ਸਮੇਂ ਦਾ ਲਾਹਾ ਚੁੱਕਦੇ ਹੋਏ ਕੰਪਿਊਟਰ ਕੋਰਸਾਂ ਵਿੱਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਕਮਰਾ ਨੰਬਰ 525, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪਹੁੰਚ ਕੇ ਆਪਣਾ ਦਾਖਲਾ ਕਰਵਾਉਣ।

Read Also : ਜੈੱਕ ਨਾਲ ਮਕਾਨ ਚੁੱਕ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ, ਤਿੰਨ ਮਜ਼ਦੂਰ ਦਬੇ

ਹਰਬੰਸ ਸਿੰਘ ਨੇ ਕਿਹਾ ਕਿ ਆਧੁਨਿਕ ਯੁੱਗ ਵਿੱਚ ਹਰ ਵਿਦਿਆਰਥੀ ਲਈ ਕੰਪਿਊਟਰ ਦੀ ਜਾਣਕਾਰੀ ਬਹੁਤ ਜਰੂਰੀ ਹੈ ਅਤੇ ਇਹ ਕੋਰਸ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਹਾਸਲ ਕਰਨ ਵਿੱਚ ਵੀ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਹੋਰ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਪੈਸ਼ਲ ਬੈਚ ਸ਼ੁਰੂ ਕੀਤੇ ਜਾਣਗੇ।

About The Author

Latest News

Indian Army New Chief: ਲੈਫਟੀਨੈਂਟ ਜਨਰਲ ਧੀਰਜ਼ ਸੇਠ ਹੋਣਗੇ ਅਗਲੇ ਫੌਜ ਮੁਖੀ, ਸਰਕਾਰ ਨੇ ਕੀਤਾ ਐਲਾਨ

Related Posts