Body Donation Punjab: ਮਾਤਾ ਅੰਗਰੇਜ਼ ਕੌਰ ਇੰਸਾਂ ਬਣੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਪਹਿਲੇ ਸਰੀਰਦਾਨੀ
ਬਲਾਕ ਮਹਿਮਾ ਗੋਨਿਆਣਾ ਦੇ 50ਵੇਂ ਸਰੀਰਦਾਨੀ ਹੋਣ ਦਾ ਮਾਣ ਖੱਟਿਆ
ਗੋਨਿਆਣਾ ਮੰਡੀ (ਜਗਤਾਰ ਜੱਗਾ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਮਹਿਮਾ ਗੋਨਿਆਣਾ ਦੇ ਪਿੰਡ ਕਿੱਲੀ ਨਿਹਾਲ ਸਿੰਘ ਵਾਲਾ ਦੇ ਅੰਗਰੇਜ਼ ਕੌਰ ਇੰਸਾਂ ਪਤਨੀ ਸੀਤਾ ਸਿੰਘ ਇੰਸਾਂ ਨੇ ਬਲਾਕ ਦੇ 50ਵੇਂ ਤੇ ਪਿੰਡ ਦੇ ਪਹਿਲੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਜਾਣਕਾਰੀ ਅਨੁਸਾਰ ਅੰਗਰੇਜ਼ ਕੌਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਤੇ ਚਲਦਿਆਂ ਜਿਉਂਦੇ ਜੀਅ ਪ੍ਰਣ ਕੀਤਾ ਸੀ ਕਿ ਉਸ ਦੇ ਮਰਨ ਉਪਰੰਤ ਉਸਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਜਾਵੇ। ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਹਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਆਰਬੀ ਆਯੁਰਵੈਦਿਕ ਮੈਡੀਕਲ ਕਾਲਜ ਮੰਡੀ ਚਰਾਹਾ ਜ਼ਿਲ੍ਹਾ ਆਗਰਾ ਉੱਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ, ਜਿਸ ’ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮੈਡੀਕਲ ਖੋਜਾਂ ਕਰਨਗੇ।
ਇਸ ਮੌਕੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਇਲਾਕਾ ਨਿਵਾਸੀਆਂ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫ਼ੇਅਰ ਕਮੇਟੀ ਦੇ ਸੇਵਾਦਾਰ ਤੇ ਵੱਡੀ ਗਿਣਤੀ ਸਾਧ-ਸੰਗਤ ਵੱਲੋਂ ਅੰਤਿਮ ਯਾਤਰਾ ਕੱਢੀ ਗਈ ਤੇ ‘ਸਰੀਰਦਾਨੀ ਅੰਗਰੇਜ਼ ਕੌਰ ਇੰਸਾਂ ਅਮਰ ਰਹੇ’ ਤੇ ‘ਸਰੀਰਦਾਨ ਮਹਾਂ ਦਾਨ’ ਦੇ ਆਕਾਸ਼ ਗੁੰਜਾਊ ਨਾਅਰਿਆਂ ਦੇ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦਾ ਪਹਿਲਾ ਸਰੀਰ ਦਾਨ ਹੋਣ ਕਰਕੇ ਲੋਕ ਹੈਰਾਨ ਹੋ ਕੇ ਇਸ ਕਾਫ਼ਲੇ ਨੂੰ ਦੇਖ ਰਹੇ ਸਨ ਕਿ ਦੁੱਖ ਦੀ ਘੜੀ ’ਚ ਵੀ ਮਾਨਵਤਾ ਦੀ ਸੇਵਾ। ਲੋਕਾਂ ਵੱਲੋਂ ਆਪ ਮੁਹਾਰੇ ਹੀ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅ-ਤੇ ਭੈਣ ਅੰਗਰੇਜ਼ ਕੌਰ ਇੰਸਾਂ ਦੇ ਪਰਿਵਾਰ ਦੀ ਸ਼ਲਾਘਾ ਕੀਤੀ ਜਾ ਰਹੀ ਸੀ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਪੰਜਾਬ ਗੁਰਸੇਵਕ ਸਿੰਘ ਇੰਸਾਂ, ਸੰਤੋਖ ਸਿੰਘ ਇੰਸਾਂ, ਪਿੰਡ ਦੀ ਸਰਪੰਚ ਭੈਣ ਬੇਅੰਤ ਕੌਰ ਪਤਨੀ ਕੁਲਦੀਪ ਸਿੰਘ, ਪਰਮਜੀਤ ਕੌਰ ਸਾਬਕਾ ਸਰਪੰਚ, ਕਰਮਜੀਤ ਸਿੰਘ ਸਾਬਕਾ ਸਰਪੰਚ, ਗੁਰਜੀਤ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਚੂਹੜ ਸਿੰਘ ਸਾਬਕਾ ਪ੍ਰਧਾਨ, ਸੁਰਿੰਦਰ ਸਿੰਘ ਪੰਚਾਇਤ ਮੈਂਬਰ, ਸੇਵਾ ਸਿੰਘ ਇੰਸਾਂ ਤੋਂ ਇਲਾਵਾ ਪਿੰਡ ਦੇ ਹੋਰ ਵੀ ਪਤਵੰਤੇ ਤੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਤੇ ਰਿਸ਼ਤੇਦਾਰ ਹਾਜ਼ਰ ਸਨ। Body Donation Punjab
ਇਹ ਵੀ ਪੜ੍ਹੋ : Bathinda News: ਨਸ਼ਿਆਂ ਦੇ ਖਾਤਮੇ ਲਈ ਬਠਿੰਡਾ ਪੁਲਿਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਜਾਰੀ
ਸਰੀਰਦਾਨ ਦੀ ਮੈਡੀਕਲ ਖੇਤਰ ’ਚ ਵੱਡੀ ਮਹੱਤਤਾ : ਡਾ. ਸੁਖਮੰਦਰ | Body Donation Punjab
ਇਸ ਮੌਕੇ ਪਹੁੰਚੇ ਡਾ. ਸੁਖਮੰਦਰ ਸਿੰਘ ਨੇ ਕਿਹਾ ਕਿ ਧੰਨ ਹਨ ਡੇਰਾ ਸ਼ਰਧਾਲੂ ਜੋ ਸੰਸਾਰ ਛੱਡਣ ਤੋਂ ਬਾਅਦ ਵੀ ਸੰਸਾਰ ’ਚ ਆਪਣੀਆਂ ਅਮਿੱਟ ਪੈੜਾਂ ਛੱਡ ਜਾਂਦੇ ਹਨ ਉਨ੍ਹਾਂ ਕਿਹਾ ਕਿ ਸਰੀਰ ਦਾਨ ਦੀ ਮੈਡੀਕਲ ਲਾਈਨ ’ਚ ਬਹੁਤ ਵੱਡੀ ਮਹੱਤਤਾ ਹੈ ਤੇ ਉਹ ਪੂਜਨੀਕ ਗੁਰੂ ਜੀ ਤੇ ਸਾਧ-ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਭੈਣ ਅੰਗਰੇਜ਼ ਕੌਰ ਇੰਸਾਂ ਦਾ ਸਰੀਰਦਾਨ ਕਰਕੇ ਮੈਡੀਕਲ ਲਾਈਨ ’ਚ ਇੱਕ ਵੱਡੀ ਪਲਾਂਗ ਪੁੱਟੀ ਹੈ।