Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Body Donation: ਬਲਾਕ ਗਿੱਦੜਬਾਹਾ ਦੇ ਪਿੰਡ ਪਿਉਰੀ ’ਚ ਇੱਕ ਹੋਰ ਹੋਇਆ ਸਰੀਰਦਾਨ

ਜਾਂਦੇ-ਜਾਂਦੇ ਵੀ ਮਾਨਵਤਾ ਲਈ ਵੱਡਾ ਕੰਮ ਕਰ ਗਏ ਮਾਤਾ ਗੁਰਮੀਤ ਕੌਰ ਇੰਸਾਂ

Satinder Mathur  Picture
Published On

Body Donation: (ਰਾਜਵਿੰਦਰ ਬਰਾੜ) ਗਿੱਦੜਬਾਹਾ/ਕੋਟਭਾਈ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਗਿੱਦੜਬਾਹਾ ਦੇ ਪਿੰਡ ਪਿਉਰੀ ਦੀ ਮਾਤਾ ਗੁਰਮੀਤ ਕੌਰ ਇੰਸਾਂ ਧਰਮਪਤਨੀ ਸੱਚਖੰਡ ਵਾਸੀ ਪ੍ਰੇਮੀ ਅਵਤਾਰ ਸਿੰਘ ਇੰਸਾਂ ਦੇ ਪਰਿਵਾਰ ਨੇ ਉਨ੍ਹਾਂ ਦੀ ਇੱਛਾ ਅਨੁਸਾਰ ਦੇਹਾਂਤ ਤੋਂ ਬਾਅਦ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ। ਮਾਤਾ ਗੁਰਮੀਤ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਰਾਮਾ ਮੈਡੀਕਲ ਕਾਲਜ ਅਤੇ ਖੋਜ ਕੇਂਦਰ ਹਾਪੁੜ ਯੂਪੀ ਨੂੰ ਖੋਜਾਂ ਲਈ ਦਾਨ ਕੀਤਾ ਗਿਆ। ਇਹ ਗਿੱਦੜਬਾਹਾ ਬਲਾਕ ਦਾ 13ਵਾਂ ਤੇ ਪਿੰਡ ਪਿਉਰੀ ਦਾ ਪਹਿਲਾਂ ਸਰੀਰਦਾਨ ਹੈ।

ਇਹ ਵੀ ਪੜ੍ਹੋ: Sanjeev Arora ED Arrest: ਈਡੀ ਨੇ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ

ਇਸ ਮੌਕੇ ਸੱਚੇ ਨਿਮਰ ਸੇਵਾਦਾਰ ਐਡਵੋਕੇਟ ਰਜਿੰਦਰ ਬਾਂਸਲ ਇੰਸਾਂ ਨੇ ਦੱਸਿਆ ਕਿ ਮਾਤਾ ਗੁਰਮੀਤ ਕੌਰ ਇੰਸਾਂ ਪਿੰਡ ਪਿਉਰੀ ਕੁੱਲ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ ਅਤੇ ਪਰਿਵਾਰ ਨੇ ਆਪਸੀ ਸਹਿਮਤੀ ਨਾਲ ਉਨ੍ਹਾਂ ਦੀ ਮ੍ਰਿਤਕ ਦੇਹ ਡਾਕਟਰੀ ਖੋਜਾਂ ਲਈ ਦਾਨ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਨ ਤੋਂ ਪਹਿਲਾਂ ਅੰਤਿਮ ਯਾਤਰਾ ਕੱਢੀ ਗਈ। ਅੰਤਿਮ ਯਾਤਰਾ ਪਿੰਡ ਪਿਉਰੀ ਦੀਆਂ ਦੀਆਂ ਗਲੀਆਂ ’ਚੋਂ ਹੁੰਦੇ ਹੋਏ ਤੇ ਮਾਤਾ ਗੁਰਮੀਤ ਕੌਰ ਇੰਸਾਂ ਅਮਰ ਰਹੇ ਨਾਅਰੇ ਲਗਾ ਕੇ ਸਾਧ-ਸੰਗਤ ਨੇ ਤੇ ਪਿੰਡ ਪਿਉਰੀ ਦੇ ਨੰਬਰਦਾਰ ਬਲਵਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਅੰਤਿਮ ਵਿਦਾਇਗੀ ਦਿੱਤੀ ਤੇ ਐਬੂਲੈਸ ਰਾਹੀਂ ਰਵਾਨਾ ਕੀਤਾ।

Medical Research
ਗਿੱਦੜਬਾਹਾ:  ਸਰੀਰਦਾਨੀ ਮਾਤਾ ਗੁਰਮੀਤ ਕੌਰ ਇੰਸਾਂ ਦੀ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਦੀ ਹੋਈ ਸਾਧ-ਸੰਗਤ ਤੇ ਰਿਸ਼ਤੇਦਾਰ। ਤਸਵੀਰ : ਰਾਜਵਿੰਦਰ ਬਰਾੜ

ਇਸ ਮੌਕੇ ਸੱਚੇ ਨਿਮਰ ਸੇਵਾਦਾਰ ਐਡਵੋਕੇਟ ਰਜਿੰਦਰ ਬਾਂਸਲ ਇੰਸਾਂ, ਹਰਦੀਪ ਸਿੰਘ ਸੱਗੂ, ਗਗਨਦੀਪ ਸਿੰਘ ਇੰਸਾਂ , ਨੰਬਰਦਾਰ ਬਲਵਿੰਦਰ ਸਿੰਘ, ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੇ ਮੈਂਬਰ, ਪਿੰਡ ਦੇ ਸੇਵਾਦਾਰ ਤੇ ਸਾਰੇ ਜੋਨਾਂ ਦੀਆਂ ਸੱਚੀ ਪ੍ਰੇਮੀ ਸੰਮਤੀਆਂ ਦੀਆਂ ਭੈਣਾਂ ਅਤੇ ਭਾਈ ਅਤੇ ਸਮੂਹ ਸਾਧ-ਸੰਗਤ ਬਲਾਕ ਗਿੱਦੜਬਾਹਾ ਤੇ ਰਿਸ਼ਤੇਦਾਰ ਹਾਜ਼ਰ ਸਨ ।

Body Donation
ਗਿੱਦੜਬਾਹਾ:  ਸਰੀਰਦਾਨੀ ਮਾਤਾ ਗੁਰਮੀਤ ਕੌਰ ਇੰਸਾਂ ਦੀ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਦੀ ਹੋਈ ਸਾਧ-ਸੰਗਤ ਤੇ ਰਿਸ਼ਤੇਦਾਰ। ਤਸਵੀਰ : ਰਾਜਵਿੰਦਰ ਬਰਾੜ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts