Vigilance Bureau: ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ

Khushdeep Singh Picture
Published On

Corruption News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ’ਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ।

Read Also : Parliament News: ਲੋਕ ਸਭਾ ’ਚ ਰਾਹੁਲ ਗਾਂਧੀ ਦੇ ਭਾਸ਼ਣ ’ਤੇ ਦੋ ਵਾਰ ਹੰਗਾਮਾ

ਬੀਪੀਈਓ ਦਫ਼ਤਰ ਵਿਖੇ, ਉਹ ਮੁਲਜ਼ਮ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ’ਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਉਸਦੇ ਕਬਜ਼ੇ ’ਚੋਂ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ। ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Corruption News

About The Author

Related Posts