Punjab
Faridkot News: ਵੱਖ-ਵੱਖ ਸਰਕਾਰੀ ਸਕੂਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਏ
ਵੱਖ-ਵੱਖ ਸਰਕਾਰੀ ਸਕੂਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਏ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸਿਹਤ ਵਿਭਾਗ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਹ ਸੈਮੀਨਾਰ ਕਾਊਂਸਲਰ ਗੁਰਸਾਹਿਬ ਸਿੰਘ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲ ਬਿਸ਼ਨੰਦੀ, ਪੱਖੀ ਕਲਾਂ, ਪਿੱਪਲੀ, ਭਾਣਾ ਚੰਦਬਾਜਾ, ਮੋਰਾਂਵਾਲੀ, ਜਲਾਲੇਆਣਾ, ਸੁੱਖਣਵਾਲਾ ਤੇ ਡੱਗੋ ਰੋਮਾਣਾ ਵਿਖੇ ਲਗਾਏ ਗਏ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੈਮੀਨਾਰਾਂ ਦੌਰਾਨ ਇਲਾਕੇ ’ਚ ਚੱਲ ਰਹੇ ਵੱਖ-ਵੱਖ ਕਿਸਮ ਦੇ ਨਸ਼ਿਆਂ, ਨਸ਼ੇ ਦੀ ਲਤ ਲੱਗਣ ਦੇ ਕਾਰਨਾਂ ਤੇ ਨਸ਼ਿਆਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਵੀ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। Anti Drug Initiative
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਓਟ ਸੈਂਟਰਾਂ, ਨਸ਼ਾ ਛੁਡਾਊ ਕੇਂਦਰਾਂ ਤੇ ਰਿਹੈਬਿਲੀਟੇਸ਼ਨ ਸੈਂਟਰਾਂ ’ਚ ਉਪਲਬਧ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਇਨ੍ਹਾਂ ਕੇਂਦਰਾਂ ’ਚ ਮੁਫ਼ਤ ਦਵਾਈਆਂ, ਖਾਣਾ, ਟੈਸਟ, ਏ.ਸੀ. ਕਮਰੇ, ਲਾਇਬ੍ਰੇਰੀ, ਜਿਮ, ਟੀ.ਵੀ., ਯੋਗਾ ਕਲਾਸਾਂ, ਖੇਡਾਂ ਤੇ ਕਾਊਂਸਲਿੰਗ ਸੈਸ਼ਨਾਂ ਵਰਗੀਆਂ ਸਹੂਲਤਾਂ ਉਪਲਬਧ ਹਨ। ਕਾਊਂਸਲਰ ਗੁਰਸਾਹਿਬ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਯੋਧਿਆਂ ਅਤੇ ਸੂਰਬੀਰਾਂ ਦੀ ਧਰਤੀ ਹੈ ਅਤੇ ਇੱਥੋਂ ਦੇ ਨੌਜਵਾਨ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ’ਚ ਵੀ ਆਪਣੀ ਜਿੱਤ ਦਰਜ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਚੰਗੇ ਭਵਿੱਖ ਵੱਲ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਗੀਤਾਂ ਅਤੇ ਕਵਿਤਾਵਾਂ ਰਾਹੀਂ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਸੈਮੀਨਾਰਾਂ ਨੂੰ ਸਫ਼ਲ ਬਣਾਉਣ ’ਚ ਸਬੰਧਤ ਸਕੂਲਾਂ ਦੇ ਇੰਚਾਰਜਾਂ ਤੇ ਸਟਾਫ਼ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।
ਇਹ ਵੀ ਪੜ੍ਹੋ : IND vs SL: ਕਪਤਾਨ ਗਿੱਲ ਅਰਧਸੈਂਕੜਾ ਬਣਾ ਕੇ ਆਊਟ, ਪਡਿੱਕਲ ਕ੍ਰੀਜ ’ਤੇ ਨਾਬਾਦ